ਚੰਡੀਗੜ੍ਹ 19 ਅਪ੍ਰੈਲ 2022: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਸ੍ਰੋਮਣੀ ਅਕਾਲੀ ਦਲ ‘ਤੇ ਸੁਖਬੀਰ ਬਾਦਲ ‘ਤੇ ਹਮਲਾ ਬੋਲਿਆ ਹੈ। ਜਿਕਰਯੋਗ ਹੈ ਕਿ ਸੁਖਬੀਰ ਬਾਦਲ ਤੋਂ ਬਾਅਦ ਹੁਣ ਲੋਕ ਸਭਾ ਸਾਂਸਦ ਰਵਨੀਤ ਬਿੱਟੂ (Ravneet Bittu) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।
ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਰਾਜੋਆਣਾ ਦੀ ਛੇਤੀ ਰਿਹਾਈ ਮੰਗ ਰਹੇ ਹਨ। ਇਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਸੀ ਕਿ ਉਹ ਦਖਲ ਦੇ ਕੇ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ।
ਇਸਦੇ ਨਾਲ ਹੀ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ, “ਬਲਵੰਤ ਸਿੰਘ ਰਾਜੋਆਣਾ ਦਾ ਰਿਹਾਈ ਨੂੰ ਲੈ ਕੇ ਮੈਂ ਤੁਹਾਨੂੰ ਵੀ ਵਿਚਾਰ ਕਰਨ ਲਈ ਦਿਲੋਂ ਬੇਨਤੀ ਕਰਾਂਗਾ। ਬਾਦਲ ਵਰਗੇ ਆਗੂ ਜੋ ਵਾਰ-ਵਾਰ ਰਿਹਾਈ ਦੀਆਂ ਤਾਕੀਦਾਂ ਕਰ ਰਹੇ ਹਨ, ਉਹ ਅਗਾਂਹਵਾਧੂ ਪੰਜਾਬ ਦੇ ਖਿਲਾਫ ਹਨ। ਰਾਜੋਆਣਾ ਵਰਗੇ ਭਿਆਨਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਰਾਹਤ ਵਿਨਾਸ਼ਕਾਰੀ ਪ੍ਰਭਾਵ ਹੋ ਸਕਦੀ ਹੈ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 2019 ਵਿਚ ਮਨੁੱਖਤਾ ਦੇ ਆਧਾਰ ’ਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਮਨਜ਼ੂਰੀ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵੱਲ ਤੁਰੰਤ ਪ੍ਰਧਾਨ ਮੰਤਰੀ ਵੱਲੋਂ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ 25 ਮਾਰਚ 2012 ਨੁੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਕੇ ਕੇਂਦਰ ਸਰਕਾਰ ਨੁੰ ਭਾਈ ਰਾਜੋਆਣਾ ਦੀ ਤਰਸ ਦੀ ਪਟੀਸ਼ਨ ’ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਨੁੰ ਕਿਹਾ ਹੈ।
ਬਾਦਲ ਨੇ ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਕਿਹਾ ਕਿ ਉਨ੍ਹਾਂ ਨੁੰ ਆਸ ਹੈ ਕਿ ਪ੍ਰਧਾਨ ਮੰਤਰੀ ਖੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ। ਉਹਨਾਂ ਕਿਹਾ ਕਿ ਸਿੱਖ ਕੌਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ।