ਤਖ਼ਤ ਸ੍ਰੀ ਹਜੂਰ ਸਾਹਿਬ

ਤਖ਼ਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸਨਮਾਨ ਪੱਤਰ

ਚੰਡੀਗੜ੍ਹ 25 ਅਪ੍ਰੈਲ 2022: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਭਾਈ ਕੁਲਵੰਤ ਸਿੰਘ ਵੱਲੋਂ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਇਹ ਸਨਮਾਨ ਸਿੱਖ ਭਾਈਚਾਰੇ ਲਈ ਪੀ ਐੱਮ ਨਰਿੰਦਰ ਮੋਦੀ ਵੱਲੋਂ ਕੀਤੇ ਚੰਗੇ ਕਾਰਜਾਂ ਲਈ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪੀ ਐੱਮ ਮੋਦੀ ਨੇ 26 ਦਸੰਬਰ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ ਕਿ ਕਿਉਂਕਿ ਇਸ ਦਿਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ। ਪ੍ਰਧਾਨ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਵਜੋਂ ਕੇਂਦਰ ਸਰਕਾਰ ਵੱਲੋਂ ਇਸ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਸੀ। ਜਿਸ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਭਾਈ ਕੁਲਵੰਤ ਸਿੰਘ ਨੇ ਪੂਰੇ ਵਿਸ਼ਵ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨ ਪੱਤਰ ਭੇਂਟ ਕੀਤਾ। ਇਸ ਬਾਰੇ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਖੁਦ ਟਵੀਟ ਕਰਕੇ ਦਿੱਤੀ।

ਤਖ਼ਤ ਸ੍ਰੀ ਹਜੂਰ ਸਾਹਿਬ

ਸਿੱਖ ਭਾਈਚਾਰੇ ਲਈ ਉਮੜਿਆ ਭਾਜਪਾ ਦਾ ਪ੍ਰੇਮ

ਕੇਂਦਰ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਸਿੱਖ ਹਿਤੇਸ਼ੀ ਫ਼ੈਸਲੇ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਕਰਨਾ, ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣਾ, ਸਿੱਖ ਸਖ਼ਸ਼ੀਅਤਾਂ ਨਾਲ ਮੁਲਾਕਾਤਾਂ ਕਰਨੀਆਂ। ਇਹ ਸਾਰੇ ਸਿੱਖ ਹਿਤੇਸ਼ੀ ਫ਼ੈਸਲੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ। ਇਸਦੇ ਨਾਲ ਹੀ ਸਿੱਖ ਭਾਈਚਾਰੇ ਵਿਚ ਆਪਣੀ ਛਵੀ ਮਜ਼ਬੂਰ ਕਰਨ ਲਈ ਇਹਨਾਂ ਫ਼ੈਸਲਿਆਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ।ਕੇਂਦਰ ਦੇ ਇਹਨਾਂ ਫ਼ੈਸਲਿਆਂ ਨੂੰ ਵੋਟ ਬੈਂਕ ਦੇ ਨਜ਼ਰੀਏ ਨਾਲ ਵੀ ਵੇਖਿਆ ਜਾ ਰਿਹਾ ਹੈ।

 

Scroll to Top