July 2, 2024 10:26 pm
Sukhjinder-Singh-Randhawa

Punjab: ਬੇਅਦਬੀ ਦੀ ਘਟਨਾ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸਾਹ ਨੂੰ ਲਿਖੀ ਚਿੱਠੀ

ਸ੍ਰੀ ਦਰਬਾਰ ਸਾਹਿਬ 20 ਦਸੰਬਰ 2021: ਸ੍ਰੀ ਦਰਬਾਰ ਸਾਹਿਬ (Sri Darbar Sahib) ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਹਰ ਵਰਗ ਨੇ ਨਿੰਦਿਆ ਕੀਤੀ ਹੈ | ਸ੍ਰੀ ਦਰਬਾਰ ਸਾਹਿਬ (Sri Darbar Sahib) ਵਿੱਚ ਵਾਪਰੀ ਮੰਦਭਾਗੀ ਘਟਨਾ ਨੇ ਸਭ ਦੇ ਹਿਰਦੇ ਝਿੰਜੋੜ ਕੇ ਰੱਖ ਦਿੱਤੇ ਹਨ। ਇਸ ਵਿਚਕਾਰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਪੱਤਰ ਲਿਖ ਕੇ ਬੇਅਦਬੀ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਲਈ ਸੂਬਾ ਸਰਕਾਰ ਵੱਲੋਂ 2018 ਵਿੱਚ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਨੂੰ ਰਾਸ਼ਟਰਪਤੀ ਕੋਲੋਂ ਮਨਜ਼ੂਰੀ ਦਿਵਾਉਣ ਦੀ ਮੰਗ ਕੀਤੀ ਹੈ।

ਇਸ ਚਿੱਠੀ ਵਿਚ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਲਿਖਿਆ ਹੈ ਕਿ ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਗੁਰੂ ਮੰਨਿਆ ਜਾਂਦਾ ਹੈ ਨਾ ਕਿ ਸਿਰਫ ਧਾਰਮਿਕ ਗ੍ਰੰਥ ਅਤੇ ਸਿੱਖ ਮਰਿਆਦਾ ਅਨੁਸਾਰ ਇਸ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੰਡਾਵਲੀ-1860 ਦੀ ਧਾਰਾ 295 ਅਤੇ 295-ਏ ਦੇ ਮੌਜੂਦਾ ਉਪਬੰਧ ਜਿਸ ਵਿਚ ਤਿੰਨ ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਹੈ, ਇਸ ਸਥਿਤੀ ਨਾਲ ਨਜਿੱਠਣ ਲਈ ਨਾਕਾਫੀ ਹੈ।