July 7, 2024 7:48 am
LG VK Saxena

LG ਵੀਕੇ ਸਕਸੈਨਾ ਵਲੋਂ ਦਿੱਲੀ ਸਰਕਾਰ ਨੂੰ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਭੁਗਤਾਨ ਕਰਨ ਦੇ ਨਿਰਦੇਸ਼

ਚੰਡੀਗੜ੍ਹ 06 ਅਕਤੂਬਰ 2022: ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ (LG VK Saxena) ਨੇ ਦਿੱਲੀ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਸਾਰੇ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਇਆ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦੀਵਾਲੀ ਤੋਂ ਪਹਿਲਾਂ ਸਫਾਈ ਕਰਮਚਾਰੀਆਂ ਦੀ ਅਦਾਇਗੀ ਦਾ ਮੁੱਦਾ ਵਾਰ-ਵਾਰ ਉਠਦਾ ਰਿਹਾ ਹੈ। ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਇਸ ਨੂੰ ਲੈ ਕੇ ਵਾਰ-ਵਾਰ ਅੰਦੋਲਨ ਕਰ ਰਹੇ ਹਨ।

ਦਰਅਸਲ, ਦਿੱਲੀ ਵਿੱਚ ਸਫ਼ਾਈ ਕਰਮਚਾਰੀਆਂ ਦੀ ਅਦਾਇਗੀ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਨਗਰ ਨਿਗਮ ਵਿੱਚ ਸੱਤਾਧਾਰੀ ਭਾਜਪਾ ਅਤੇ ਦਿੱਲੀ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦਰਮਿਆਨ ਟਕਰਾਅ ਦਾ ਵਿਸ਼ਾ ਬਣਿਆ ਹੋਇਆ ਹੈ। ਦੋਵੇਂ ਧਿਰਾਂ ਇੱਕ ਦੂਜੇ ‘ਤੇ ਸਫ਼ਾਈ ਕਰਮਚਾਰੀਆਂ ਦੀ ਅਦਾਇਗੀ ਨਾ ਹੋਣ ਦੇ ਦੋਸ਼ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਦੁਰਗੇਸ਼ ਪਾਠਕ ਇਸ ਲਈ ਭਾਜਪਾ ਸ਼ਾਸਤ ਨਗਰ ਨਿਗਮਾਂ ਵਿੱਚ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਭਾਜਪਾ ਦਿੱਲੀ ਸਰਕਾਰ ‘ਤੇ ਇਸ ਲਈ ਫੰਡ ਨਾ ਦੇਣ ਦਾ ਦੋਸ਼ ਲਗਾ ਰਹੀ ਹੈ। ਦੀਵਾਲੀ ਨੇੜੇ ਆਉਂਦਿਆਂ ਹੀ ਸਫ਼ਾਈ ਕਰਮਚਾਰੀਆਂ ਦੀ ਅਦਾਇਗੀ ਨਾ ਹੋਣ ਦਾ ਮਾਮਲਾ ਇੱਕ ਵਾਰ ਫਿਰ ਭਖ ਗਿਆ ਹੈ।