ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਾਰਚ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਟਰਸਟ ਓਵਰਸੀਜ਼ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ (license) ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਟਰਸਟ ਓਵਰਸੀਜ਼ ਐਜੂਕੇਸ਼ਨ ਕੰਸਲਟੈਂਟ ਫਰਮ , ਐਸ.ਸੀ.ਐਫ ਨੰ: 36, ਦੂਜੀ ਮੰਜ਼ਿਲ, ਫੇਜ਼-2 ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀਮਤੀ ਗਗਨਦੀਪ ਕੌਰ ਪੁੱਤਰੀ ਬਲਕਾਰ ਸਿੰਘ ਪਤਨੀ ਭੁਪਿੰਦਰ ਸਿੰਘ, ਵਾਸੀ ਮਕਾਨ ਨੰ:ਐਨ.-302, ਗਿੱਲਕੇ ਹਾਈਟਜ਼/ਗਿਲਕੋ ਵੈਲੀ, ਸੈਕਟਰ-127, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 26 ਅਪ੍ਰੈਲ 2022 ਨੂੰ ਖਤਮ ਹੋ ਚੁੱਕੀ ਹੈ।
ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮੀਮੋ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਹੈ।
ਜਿਸ ਸਬੰਧੀ ਲਾਇਸੰਸੀ (license) ਨੂੰ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ। ਲਾਇਸੰਸ ਦੀ ਮਿਆਦ ਮਿਤੀ 26.04.2022 ਨੂੰ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਲਾਇਸੰਸ ਰੀਨਿਊ ਲਈ ਅਪਲਾਈ ਨਾ ਕਰਨ ਅਤੇ ਮਹੀਨਾਵਾਰ ਕਲਾਇੰਟ ਰਿਪੋਰਟ ਨਾ ਭੇਜਣ ਕਾਰਨ ਲਾਇਸੰਸੀ ਨੂੰ ਆਪਣਾ ਪੱਖ ਸਪਸ਼ਟ ਦਾ ਮੌਕਾ ਦੇਣ ਲਈ ਇਸ ਦਫਤਰ ਦੇ ਪੱਤਰ ਮਿਤੀ 02.03.2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਸ ਪੱਤਰ ਦਾ ਉਤਾਰਾ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਲਾਇਸੰਸ ਦੀ ਮਿਆਦ ਖਤਮ ਹੋਣ ਉਪਰੰਤ ਐਕਟ ਦੇ ਸੈਕਸ਼ਨ-3 ਅਨੁਸਾਰ ਅਗਲੇਰੀ ਕਾਰਵਾਈ ਸਬੰਧੀ ਲਿਖਿਆ ਗਿਆ।
ਫਰਮ ਵਲੋਂ ਮਹੀਨਾ ਜਨਵਰੀ/2021 ਤੋਂ ਦਸੰਬਰ/2021 ਤੱਕ ਦੀਆਂ ਦੀ ਮਹੀਨਾਵਾਰ ਰਿਪੋਰਟ ਪੇਸ਼ ਕੀਤੀਆਂ ਹਨ, ਪਰੰਤੂ ਲਾਇਸੰਸੀ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਮਹੀਨਾ ਮਈ/2017 ਤੋਂ ਅਕਤੂਬਰ/2018 ਅਤੇ ਮਹੀਨਾ ਮਈ/2019 ਤੋਂ ਦਸੰਬਰ/2020 ਤੱਕ ਦੇ ਸਮੇਂ ਦੀਆਂ ਕਲਾਇੰਟ ਰਿਪੋਰਟਾਂ ਲੰਬਿਤ ਹਨ। ਇਸ ਤੋਂ ਇਲਾਵਾ ਲਾਇਸੰਸ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਦੇ ਸਮੇਂ ਦੌਰਾਨ ਕੀਤੀ ਗਈ ਇਸ਼ਤਿਹਾਰ/ਸੈਮੀਨਾਰ ਸਬੰਧੀ ਕੋਈ ਸੂਚਨਾਂ ਨਹੀ ਭੇਜੀ ਹੈ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਹੈ।
ਇਸ ਦਫਤਰ ਦੇ ਪੱਤਰ ਮਿਤੀ 28-03-2022 ਰਾਹੀਂ ਲੰਬਿਤ ਰਿਪੋਰਟਾਂ ਪੇਸ਼ ਕਰਨ ਅਤੇ ਉਕਤ ਦਰਸਾਏ ਅਨੁਸਾਰ ਲਾਇਸੰਸ (license) ਰੀਨਿਊ ਲਈ ਦਰਖਾਸਤ ਪੇਸ਼ ਕਰਨ ਸਬੰਧੀ ਹਦਾਇਤ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਰਜਿਸਟਰਡ ਦਫਤਰ ਵਿਖੇ ਭੇਜਿਆ ਗਿਆ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ (ਲੰਬਿਤ ਰਿਪੋਰਟਾਂ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਫੋਟੋ ਐਸ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਟਰਸਟ ਓਵਰਸੀਜ ਐਜੂਕੇਸ਼ਨ ਕੰਸਲਟੈਂਟ ਐਸ.ਸੀ.ਐਫ. ਨੰ: 36, ਦੂਜੀ ਮੰਜਿਲ, ਫੇਸ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 79/ਐਮ.ਸੀ-2 ਮਿਤੀ 27-04-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।