Kirpan

ਹਵਾਈ ਅੱਡਿਆਂ ‘ਤੇ ਲੱਗੀ ਸਿੱਖਾਂ ਦੇ ਕਿ.ਰ.ਪਾ.ਨ ਪਹਿਨਣ ‘ਤੇ ਪਾਬੰਦੀ ਹਟਾਈ ਜਾਵੇ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 11 ਨਵੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਹਵਾਈ ਅੱਡੇ ਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ‘ਤੇ ਕਿਰਪਾਨ (Kirpan) ਪਹਿਨਣ ‘ਤੇ ਲਾਈ ਪਾਬੰਦੀ ਦੀ ਸਖ਼ਤ ਨਿਖੇਧੀ ਕੀਤੀ ਹੈ | ਇਸਦੇ ਨਾਲ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਪਹਿਨਣ ‘ਤੇ ਲਗਾਈ ਪਾਬੰਦੀ ਇੱਕ ਗਲਤ ਫੈਸਲਾ ਹੈ, ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਸਪੀਕਰ ਨੇ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਵੀ ਇਸ ਸਿੱਖ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

Read More: Punjab News: ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਤੇ ਇਹ ਹੁਕਮ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਿੱਖ ਹਮੇਸ਼ਾ ਮਿਹਨਤ ਕਰਨ ‘ਚ ਵਿਸ਼ਵਾਸ ਰੱਖਦੇ ਹਨ ਅਤੇ ਆਪਣੇ ਧਾਰਮਿਕ ਵਿਸ਼ਵਾਸਾਂ ‘ਚ ਵੀ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਨਸਲਾਂ ਅਤੇ ਜਾਤਾਂ ਦਾ ਸੰਗਮ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦਾ ਸੰਵਿਧਾਨ ਹਰ ਨਾਗਰਿਕ ਨੂੰ ਧਾਰਮਿਕ ਆਜ਼ਾਦੀ ਦਿੰਦਾ ਹੈ, ਉੱਥੇ ਹਰ ਨਾਗਰਿਕ ਨੂੰ ਧਾਰਮਿਕ ਚਿੰਨ੍ਹ (Kirpan) ਜਾਂ ਨਿਸ਼ਾਨੀ ਪਹਿਨਣ ‘ਤੇ ਪਾਬੰਦੀ ਲਾਉਣਾ ਬਿਲਕੁਲ ਵੀ ਜਾਇਜ਼ ਨਹੀਂ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ‘ਚ ਬੇਮਿਸਾਲ ਬਹਾਦਰੀ ਦਿਖਾਈ ਹੈ ਅਤੇ ਦੇਸ਼ ਅਤੇ ਅਣਖ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਸੇ ਦੇਸ਼ ਦੀ ਮੌਜੂਦਾ ਸੱਤਾਧਾਰੀ ਨੁਮਾਇੰਦੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਪਹਿਨਣ ‘ਤੇ ਪਾਬੰਦੀ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਸਿੱਧੀ ਦਖਲਅੰਦਾਜ਼ੀ ਹਨ, ਜਿਸ ਤੋਂ ਕੇਂਦਰ ਸਰਕਾਰ ਨੂੰ ਬਚਣਾ ਚਾਹੀਦਾ ਹੈ।

ਸਪੀਕਰ ਸ: ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇ ਅਤੇ ਹਵਾਈ ਅੱਡਿਆਂ ‘ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖਾਂ ਨੂੰ

ਇਸਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਭਾਜਪਾ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇ ਅਤੇ ਹਵਾਈ ਅੱਡਿਆਂ ‘ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖਾਂ ਨੂੰ ਰਵਾਇਤੀ ਧਾਰਮਿਕ ਚਿੰਨ੍ਹ ਕਿਰਪਾਨ ਪਹਿਨਣ ਦੀ ਆਜ਼ਾਦੀ ਦਿੱਤੀ ਜਾਵੇ।

 

Scroll to Top