Site icon TheUnmute.com

ਝੋਨੇ ਦੀ ਲਿਫਟਿੰਗ ‘ਚ ਤੇਜ਼ੀ ਆਈ, ਕਿਸਾਨਾਂ ਦੇ ਖਾਤਿਆਂ ‘ਚ 7600 ਕਰੋੜ ਰੁਪਏ ਤੋਂ ਵੱਧ ਟਰਾਂਸਫਰ: ਕਟਾਰੂਚੱਕ

Lal Chand Kataruchak

ਚੰਡੀਗੜ੍ਹ, 28 ਅਕਤੂਬਰ 2024: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਝੋਨੇ ਦੀ (Paddy) ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀ., ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ ਗਈ ਹੈ |

ਇਸ ਸੰਬੰਧੀ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਪੰਜਾਬ ਭਰ ਦੀਆਂ ਮੰਡੀਆਂ ‘ਚ 59,79,723.94 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਇਨ੍ਹਾਂ ‘ਚੋਂ 54,98,389.72 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ‘ਚ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਵਿਧੀ ਲਾਗੂ ਕੀਤੀ ਗਈ ਹੈ।

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ‘ਚ ਵੀ ਵਾਧਾ ਹੋਇਆ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ‘ਚ ਰਿਕਾਰਡ 4.13 ਲੱਖ ਮੀਟ੍ਰਿਕ ਟਨ ਝੋਨੇ (Paddy)  ਦੀ ਲਿਫਟਿੰਗ ਹੋ ਚੁੱਕੀ ਹੈ।

ਝੋਨੇ ਦੀ ਅਦਾਇਗੀ ਸਬੰਧੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ‘ਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾ ਸਕਣ।

ਕੈਬਿਨਟ ਮੰਤਰੀ ਨੇ ਡੀਐਫਐਸਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਤੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨੂੰ ਸਫਲਤਾਪੂਰਵਕ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

 

Exit mobile version