Mohinder Bhagat news

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ: ਮੋਹਿੰਦਰ ਭਗਤ

ਚੰਡੀਗੜ੍ਹ, 04 ਫਰਵਰੀ 2026: ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਉੱਤਰਾਧਿਕਾਰੀ ਸੰਗਠਨ ਪੰਜਾਬ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਅਤੇ ਸੰਯੁਕਤ ਸਕੱਤਰ ਰਾਜਪਾਲ ਸਿੰਘ ਮੌਜੂਦ ਸਨ।

ਬੈਠਕ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਗਠਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਮੰਤਰੀ ਮੋਹਿੰਦਰ ਭਗਤ ਨੇ ਸਬੰਧਤ ਵਿਭਾਗ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਸੰਗਰਾਮ ‘ਚ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਪੱਧਰ ‘ਤੇ ਹੱਲ ਕੀਤੀਆਂ ਜਾ ਸਕਣ ਵਾਲੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦੀ ਹੱਲ ਕੀਤਾ ਜਾਵੇਗਾ |

Read More: ਸ਼ਹਿਰੀ ਸਥਾਨਕ ਸੰਸਥਾਵਾਂ ‘ਚ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ‘ਚ ਲਿਆਂਦੇ: ਸੰਜੀਵ ਅਰੋੜਾ

ਵਿਦੇਸ਼

Scroll to Top