July 4, 2024 9:20 pm
Manish Sisodia

Liquor Policy Case: ਅਦਾਲਤ ਵਲੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

ਚੰਡੀਗੜ੍ਹ, 08 ਮਈ 2023: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ। ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਰਾਊਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਗਿਆ ।ਸਿਸੋਦੀਆ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਇਸ ਦੌਰਾਨ ਰਾਊਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 23 ਮਈ ਤੱਕ ਵਧਾ ਦਿੱਤੀ ਹੈ।

ਰਾਊਸ ਐਵੇਨਿਊ ਅਦਾਲਤ ਨੇ ਨਿਆਂਇਕ ਹਿਰਾਸਤ 15 ਦਿਨਾਂ ਤੱਕ ਵਧਾਉਣ ਦੇ ਨਾਲ-ਨਾਲ ਈਡੀ ਨੂੰ ਸਿਸੋਦੀਆ ਨੂੰ ਚਾਰਜਸ਼ੀਟ ਦੀ ਈ-ਕਾਪੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਈਡੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਐਂਗਲ ਦੀ ਵੀ ਜਾਂਚ ਕਰ ਰਹੀ ਹੈ। ਸਭ ਤੋਂ ਪਹਿਲਾਂ ਸੀਬੀਆਈ ਨੇ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ। ਸਾਬਕਾ ਮੁੱਖ ਮੰਤਰੀ ਬੀਤੀ 23 ਫਰਵਰੀ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।