ਚੰਡੀਗੜ੍ਹ, 19 ਮਾਰਚ 2024: ਅੱਜ ਪੰਜਾਬ ਦੇ ਮੁਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਅਗਾਮੀ ਲੋਕ ਸਭਾ ਚੋਣਾਂ 2024 ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ । ਸਾਰੇ 24433 ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਵਿੱਚ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਲੋੜ ਪੈਣ ‘ਤੇ ਹੋਰ ਕੰਪਨੀਆਂ ਨੂੰ ਬੁਲਾਇਆ ਜਾਵੇਗਾ।
ਇਸਦੇ ਨਾਲ ਹੀ ਚੋਣਾਂ ਲਈ ਡੇਢ ਲੱਖ ਪੋਲਿੰਗ ਸਟਾਫ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਚੋਣਾਂ ਵਿੱਚ 10 ਹਜ਼ਾਰ ਵਾਹਨਾਂ ਦੀ ਵਰਤੋਂ ਕੀਤੀ ਜਾਵੇਗੀ।
ਉਨ੍ਹਾਂ (Sibin C) ਨੇ ਦੱਸਿਆ ਕਿ ਇਸ ਵਾਰ ਵੋਟਾਂ ਦਾ ਟੀਚਾ 70 ਨੂੰ ਪਾਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਅਜਿਹੇ ‘ਚ ਲੋਕਾਂ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਪੰਜਾਬੀ ਗਾਇਕ ਤੇ ਅਦਾਕਾਰ ਤਰਸੇਮ ਜੱਸੜ ਨੂੰ ਸਟੇਟ ਆਈਕਨ ਬਣਾਇਆ ਗਿਆ ਹੈ। ਕਿਉਂਕਿ 12 ਜ਼ਿਲ੍ਹਿਆਂ ਵਿੱਚ ਵੋਟ ਪ੍ਰਤੀਸ਼ਤ ਘੱਟ ਰਹੀ। ਇਸ ਵਾਰ ਪੰਜ ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ ।