Site icon TheUnmute.com

Punjab News: ਪੰਜਾਬ ਜ਼ਿਮਨੀ ਚੋਣਾਂ ਦੌਰਾਨ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ

Punjab by-elections

ਚੰਡੀਗੜ੍ਹ, 15 ਨਵੰਬਰ 2025: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ (Punjab by-elections)  ਲਈ 5 ਦਿਨ ਬਾਕੀ ਹਨ | ਪੰਜਾਬ ਦੇ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ‘ਚ
20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਣਗੀਆਂ | ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 100 ਫੀਸਦੀ ਲਾਈਵ ਵੈੱਬ ਕਾਸਟਿੰਗ ਹੋਵੇਗੀ।

ਇਸ ਦੌਰਾਨ ਪੋਲਿੰਗ ਸਟੇਸ਼ਨਾਂ ‘ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਇਨ੍ਹਾਂ 4 ਜ਼ਿਲ੍ਹਿਆਂ ਦੀਆਂ ਚਾਰ ਸੀਟਾਂ ਜਿਨ੍ਹਾਂ ‘ਚ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਸ਼ਾਮਲ ਹਨ |

ਇਸਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਹੁਣ ਵੋਟਿੰਗ ਲਈ ਕੁਝ ਹੀ ਦਿਨ ਬਾਕੀ ਹਨ। ਅਜਿਹੀ ਸਥਿਤੀ ‘ਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਵੋਟਿੰਗ (Punjab by-elections) ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਅਤੇ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੋਟਾਂ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ, ਚੈਕਿੰਗ ਪੋਸਟਾਂ ‘ਤੇ ਸਖ਼ਤੀ ਰੱਖਣ ਅਤੇ ਬਾਹਰੀ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ ।

Exit mobile version