Site icon TheUnmute.com

ਲੋਨ ਨਹੀਂ ਹੋਣਗੇ ਮਹਿੰਗੇ, RBI ਨੇ ਵਿਆਜ ਦਰਾਂ ਨੂੰ 6.5% ‘ਤੇ ਰੱਖਿਆ ਬਰਕਰਾਰ

RBI

ਚੰਡੀਗੜ੍ਹ, 08 ਦਸੰਬਰ 2023: ਭਾਰਤੀ ਰਿਜ਼ਰਵ ਬੈਂਕ (RBI) ਨੇ ਲਗਾਤਾਰ 5ਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰਬੀਆਈ ਨੇ ਵਿਆਜ ਦਰਾਂ ਨੂੰ 6.5% ‘ਤੇ ਬਰਕਰਾਰ ਰੱਖਿਆ ਹੈ। ਮਤਲਬ ਕਿ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿੱਚ ਦਰਾਂ ਵਿੱਚ 0.25% ਤੋਂ 6.5% ਤੱਕ ਵਾਧਾ ਕੀਤਾ ਸੀ।

ਜਦੋਂ ਕਿ ਪਿਛਲੇ ਵਿੱਤੀ ਸਾਲ ਵਿੱਚ ਵਿਆਜ ਦਰ ਵਿੱਚ 6 ਵਾਰ 2.50% ਦਾ ਵਾਧਾ ਕੀਤਾ ਗਿਆ ਸੀ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ 6 ਦਸੰਬਰ ਤੋਂ ਹੋਣ ਵਾਲੀ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਬੈਠਕ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਇਹ ਬੈਠਕ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਇਸ ਵਿੱਤੀ ਸਾਲ ਦੀ ਪਹਿਲੀ ਬੈਠਕ ਅਪ੍ਰੈਲ ‘ਚ ਹੋਈ ਸੀ।

ਐਮਪੀਸੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਰਬੀਆਈ (RBI) ਗਵਰਨਰ ਨੇ ਕਿਹਾ ਕਿ ਘਰੇਲੂ ਮੰਗ ਕਾਰਨ ਭਾਰਤੀ ਅਰਥਵਿਵਸਥਾ ਲਗਾਤਾਰ ਵਧ ਰਹੀ ਹੈ। ਸਰਕਾਰੀ ਖਰਚਿਆਂ ਕਾਰਨ ਨਿਵੇਸ਼ ਦੀ ਰਫ਼ਤਾਰ ਵਧੀ ਹੈ। ਐਗਰੋ ਕਰੈਡਿਟ ਵਿੱਚ ਵਾਧੇ ਕਾਰਨ ਰਿਕਵਰੀ ਦੇ ਬਿਹਤਰ ਹੋਣ ਦੀ ਉਮੀਦ ਹੈ। MPC ਦੇ ਛੇ ਵਿੱਚੋਂ ਪੰਜ ਮੈਂਬਰ ਅਨੁਕੂਲ ਰੁਖ ਨੂੰ ਵਾਪਸ ਲੈਣ ਦੇ ਹੱਕ ਵਿੱਚ ਹਨ। ਸਾਰੇ ਮੈਂਬਰ ਰੇਪੋ ਦਰ ਨੂੰ ਸਥਿਰ ਰੱਖਣ ਲਈ ਸਹਿਮਤ ਹੋਏ।

Exit mobile version