Site icon TheUnmute.com

Lohri 2025: 47 ਸਾਲਾਂ ਬਾਅਦ ਪਾਕਿਸਤਾਨ ‘ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

14 ਜਨਵਰੀ 2025: ਇੱਕ ਪਾਸੇ ਜਿੱਥੇ ਪੂਰੇ ਦੇਸ਼ ਅਤੇ ਪੰਜਾਬ ਵਿੱਚ ਲੋਹੜੀ (lohri) ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਪਾਕਿਸਤਾਨ (pakistan) ਦੀ ਸਰਹੱਦ ਨਾਲ ਲੱਗਦੇ ਪੰਜਾਬ ਵਿੱਚ ਵੀ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ 47 ਸਾਲਾਂ ਬਾਅਦ ਪਾਕਿਸਤਾਨ (pakistan) ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਲੋਕਾਂ ਨੇ ਬੜੇ ਉਤਸ਼ਾਹ ਨਾਲ ਭੰਗੜਾ ਪਾਇਆ। ਪਾਕਿਸਤਾਨ (pakistan) ਦੀ ਸਰਹੱਦ ਨਾਲ ਲੱਗਦੇ ਪੰਜਾਬ ਵਿੱਚ, ਪੰਜਾਬੀਆਂ ਨੇ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਅਤੇ ਭੰਗੜਾ ਪਾਇਆ।

ਜਾਣਕਾਰੀ ਮਿਲੀ ਹੈ ਕਿ ਲਾਹੌਰ (lahore) ਦੇ ਗੱਦਾਫੀ ਸਟੇਡੀਅਮ ਵਿੱਚ ਤਿਉਹਾਰ ਮਨਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਤੁਹਾਨੂੰ ਦੱਸ ਦੇਈਏ ਕਿ ਸਾਲ 1978 ਤੋਂ ਬਾਅਦ ਪਾਕਿਸਤਾਨ ਵਿੱਚ ਲੋਹੜੀ ਦਾ ਤਿਉਹਾਰ ਮਨਾਉਣਾ ਬੰਦ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਹੁਣ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਹੈ|

read more: ਲੋਹੜੀ ਦੇ ਤਿਉਹਾਰ ਮੌਕੇ ਕੀਤੀ ਜਾਂਦੀ ਪਤੰਗਬਾਜ਼ੀ

Exit mobile version