ਚੰਡੀਗੜ੍ਹ 27 ਦਸੰਬਰ 2022: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਦੇ ਮਾਮਲੇ ਵਿੱਚ ਜੇਲ੍ਹ ਜਾਣ ਤੋਂ ਬਾਅਦ ਪਾਰਟੀ ਦਾ ਗ੍ਰਾਫ਼ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸਦੇ ਚੱਲਦੇ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ (Gagandeep Singh Sunny Kainth) ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸੰਨੀ ਕੈਂਥ ਛੇਤੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਜਦੋਂ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜੇਲ੍ਹ ਵਿੱਚ ਹਨ, ਉਦੋਂ ਤੋਂ ਲੋਕ ਇਨਸਾਫ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਚਲਾਉਣ ਲਈ ਕੋਈ ਆਗੂ ਸਾਹਮਣੇ ਨਜ਼ਰ ਨਹੀਂ ਆ ਰਿਹਾ। ਸੰਨੀ ਕੈਂਥ ਦੇ ਅਸਤੀਫੇ ਤੋਂ ਬਾਅਦ ਕਈ ਹੋਰ ਨੇਤਾਵਾਂ ਨੇ ਵੀ ਅਸਤੀਫੇ ਦੀ ਤਿਆਰੀ ਕਰ ਲਈ ਹੈ। ਸੰਨੀ ਕੈਂਥ ਨੇ ਆਪਣਾ ਅਸਤੀਫਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਸੌਂਪ ਦਿੱਤਾ ਹੈ।