June 30, 2024 4:32 am
Meet Hayer

Lok Sabha: ‘ਆਪ’ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਸਦੀ ਦਲ ਦਾ ਆਗੂ ਚੁਣਿਆ

ਚੰਡੀਗੜ੍ਹ, 14 ਜੂਨ 2024: ‘ਆਪ’ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੂੰ ਪਾਰਟੀ ਦੇ ਸੰਸਦੀ ਦਲ ਦਾ ਆਗੂ ਚੁਣਿਆ ਗਿਆ ਹੈ। ਇਸੇ ਤਰ੍ਹਾਂ ਰਾਜ ਕੁਮਾਰ ਚੱਬੇਵਾਲ ਉੱਪ ਆਗੂ ਹੋਣਗੇ ਜਦਕਿ ਮਾਲਵਿੰਦਰ ਕੰਗ ਚੀਫ਼ ਵ੍ਹਿਪ ਨਿਯੁਕਤ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਅਤੇ ਮਲਵਿੰਦਰ ਸਿੰਘ ਕੰਗ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣੇ ਹਨ |