ਨਵੀਂ ਦਿੱਲੀ, 21 ਜੁਲਾਈ 2025: ਮਾਨਸੂਨ ਸ਼ੈਸ਼ਨ 2025: ਦੁਪਹਿਰ 2 ਵਜੇ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ, ਹਾਲਾਂਕਿ, ਭਾਰੀ ਹੰਗਾਮੇ ਲੋਕ ਸਭਾ ਦੀ ਕਾਰਵਾਈ ਦੁਬਾਰਾ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਸ ਦੌਰਾਨ ਵਿਰੋਧੀ ਧਿਰ ਨੇ ਲੋਕ ਸਭਾ ‘ਚ ਹੰਗਾਮਾ ਕੀਤਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਚਰਚਾ ਲਈ ਤਿਆਰ ਹੈ। ਸਰਕਾਰ ਵਿਰੋਧੀ ਧਿਰ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਨਾਅਰੇਬਾਜ਼ੀ ਕਰਕੇ ਸਦਨ ਦਾ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ ਅਤੇ ਚਰਚਾ ਕਰਨੀ ਚਾਹੀਦੀ ਹੈ।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ‘ਤੇ ਚਰਚਾ ਦੀ ਮੰਗ ਕਰਦੇ ਹੋਏ ਹੇਠਲੇ ਸਦਨ ‘ਚ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਨਾਅਰੇਬਾਜ਼ੀ ‘ਤੇ, ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ, ‘ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਇਸ ਤਰ੍ਹਾਂ ਵਿਰੋਧ ਪ੍ਰਦਰਸ਼ਨ ਕਰਨਾ ਠੀਕ ਨਹੀਂ ਹੈ।’ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ‘ਚ ਕਿਹਾ, ’ਸਰਕਾਰ ਕਿਸੇ ਵੀ ਮੁੱਦੇ ‘ਤੇ ਚਰਚਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।’
ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨ ਤੋਂ ਬਾਅਦ, ਵਿਰੋਧੀ ਧਿਰ ਦੇ ਅੱਗ ਰਾਹੁਲ ਗਾਂਧੀ ਨੇ ਕਿਹਾ, ‘ਸਵਾਲ ਇਹ ਹੈ ਕਿ ਰੱਖਿਆ ਮੰਤਰੀ ਨੂੰ ਸਦਨ ‘ਚ ਬੋਲਣ ਦੀ ਇਜਾਜ਼ਤ ਹੈ, ਪਰ ਵਿਰੋਧੀ ਧਿਰ ਦੇ ਮੈਂਬਰਾਂ, ਜਿਨ੍ਹਾਂ ‘ਚ ਮੈਂ ਵੀ ਵਿਰੋਧੀ ਧਿਰ ਦਾ ਆਗੂ ਹਾਂ, ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਇਹ ਇੱਕ ਨਵਾਂ ਤਰੀਕਾ ਹੈ। ਪਰੰਪਰਾ ਕਹਿੰਦੀ ਹੈ ਕਿ ਜੇਕਰ ਲੋਕ ਸਰਕਾਰ ਵੱਲੋਂ ਬੋਲ ਸਕਦੇ ਹਨ, ਤਾਂ ਸਾਨੂੰ ਵੀ ਬੋਲਣ ਲਈ ਜਗ੍ਹਾ ਦਿੱਤੀ ਜਾਣੀ ਚਾਹੀਦੀ ਹੈ।’
ਰਾਜ ਸਭਾ ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਆਪ੍ਰੇਸ਼ਨ ਸੰਧੂਰ, ਪਹਿਲਗਾਮ ਅੱ.ਤ.ਵਾ.ਦੀ ਹਮਲੇ ‘ਤੇ ਜਵਾਬ ਮੰਗੇ ਅਤੇ ਸਰਕਾਰ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਚੋਲਗੀ ਦੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਵਾਰ-ਵਾਰ ਦਾਅਵਿਆਂ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਵੀ ਕੀਤੀ।
Read More: ਕੇਂਦਰ ਸਰਕਾਰ ਨੇ ਅਹਿਮਦਾਬਾਦ ਹਵਾਈ ਹਾਦਸੇ ‘ਤੇ ਸੰਸਦ ‘ਚ ਦਿੱਤਾ ਜਵਾਬ, “ਨਿਯਮਾਂ ਮੁਤਾਬਕ ਜਾਂਚ ਜਾਰੀ”