June 28, 2024 3:11 pm
Punjab

Lok Sabha Election: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ

ਚੰਡੀਗੜ੍ਹ, 01 ਜੂਨ 2024: ਸੱਤਵੇਂ ਪੜਾਅ ‘ਚ ਪੰਜਾਬ (Punjab) ‘ਚ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ 4, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ 8, ਉੜੀਸਾ ਦੀਆਂ 6, ਝਾਰਖੰਡ ਦੀਆਂ 3 ਅਤੇ ਚੰਡੀਗੜ੍ਹ ਦੀ ਇਕ ਸੀਟ ‘ਤੇ ਵੀ ਵੋਟਿੰਗ ਹੋਵੇਗੀ।

ਇਨ੍ਹਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ | ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਬੀਬੀਆਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ।

ਸੂਬੇ (Punjab) ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ।

ਚੋਣ ਕਮਿਸ਼ਨ ਨੇ ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਬੀਬੀਆਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ।

ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ ‘ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ ‘ਤੇ ਹੋਵੇਗੀ।