ਲੋਕ ਸਭਾ ਚੋਣਾਂ 2024: ਪੰਜਾਬ ‘ਚ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ 18 ਉਮੀਦਵਾਰ ਨਾਮਜ਼ਦਗੀ ਪੱਤਰ ਕਰਨਗੇ ਦਾਖਲ

ਨਾਮਜ਼ਦਗੀ ਪੱਤਰ

ਚੰਡੀਗੜ੍ਹ, 10 ਮਈ 2024: ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਜ਼ਿਆਦਾਤਰ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਪੰਜਾਬ ‘ਚ 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਜਲੰਧਰ ‘ਚ ਅੱਜ 4 ਪਾਰਟੀਆਂ ਦੇ ਆਗੂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸ਼ੁਸੀਲ ਕੁਮਾਰ ਰਿੰਕੂ ਹੈ। ਇਸਦੇ ਨਾਲ ਹੀ ਰਵਨੀਤ ਸਿੰਘ ਬਿੱਟੂ ਲੁਧਿਆਣਾ ਸੀਟ ਤੋਂ ਨਾਮਜ਼ਦਗੀ ਪੱਤਰ (Lok Sabha Elections 2024) ਦਾਖਲ ਕਰਨਗੇ |

ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ: ਰਾਜ ਕੁਮਾਰ ਅਤੇ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ, ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਅਤੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਵੀ ਅੱਜ ਨਾਮਜ਼ਦਗੀ ਪੱਤਰ ਭਰਨਗੇ। ਇਸੇ ਤਰ੍ਹਾਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ, ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਵੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ।

ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ: ਅਮਰ ਸਿੰਘ, ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਤਿੰਦਰ ਸਿੰਘ ਬਿੱਟੂ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।