ਲੋਕ ਸਭਾ ਚੋਣਾਂ 2024: ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਤੇ ਡਾ. ਧਰਮਵੀਰ ਗਾਂਧੀ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ

Lok Sabha Elections 2024

ਚੰਡੀਗੜ੍ਹ, 08 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਨਾਮਜ਼ਦਗੀ ਦਾ ਅੱਜ ਦੂਜਾ ਦਿਨ ਹੈ। ਪੰਜਾਬ ਵਿੱਚ ਅੱਜ ਦੋ ਵੱਡੇ ਆਗੂ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਸ਼ਾਹੀ ਸ਼ਹਿਰ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਦੇ ਮੁਤਾਬਕ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਨਾਮਜ਼ਦਗੀਆਂ (Nominations) ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।