ਲੋਕ ਸਭਾ ਚੋਣਾਂ 2024: ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

Dr. Dharamvir Gandhi

ਚੰਡੀਗੜ੍ਹ, 8 ਮਈ 2024: ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਇਸ ਦੇ ਨਾਲ ਹੀ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਛੇਤੀ ਹੀ ਨਾਮਜ਼ਦਗੀ ਦਾਖਲ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਸਮਰਥਨ ਲਈ ਡਾ. ਧਰਮਵੀਰ ਗਾਂਧੀ (Dr. Dharamvir Gandhi) ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪਟਿਆਲਾ ਪੁੱਜੇ।

ਚੋਣ ਕਮਿਸ਼ਨ ਵੱਲੋਂ ਜਾਰੀ ਅਹਿਮ ਤਾਰੀਖਾਂ ਅਨੁਸਾਰ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ ਅਤੇ 15 ਮਈ ਤੋਂ ਪੜਤਾਲ ਸ਼ੁਰੂ ਹੋਵੇਗੀ। ਉਮੀਦਵਾਰ 17 ਮਈ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਆਜ਼ਾਦ ਅਤੇ ਸਥਾਨਕ ਪਾਰਟੀਆਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ। ਜਦਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੋਣਾਂ ਹੋਣਗੀਆਂ।

 

कांग्रेस कैंडिडेट्स का नॉमिनेशन शेड्यूल।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।