July 7, 2024 9:47 am
Jalandhar West

ਲੋਕ ਸਭਾ ਚੋਣਾਂ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ 29 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ (1) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਿਸ਼ੇਸ਼ ਹੁਕਮ ਜਾਰੀ ਕਰਕੇ 1 ਮਈ 2024 ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ,ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਲਈ ਅਦਾਇਗੀਯੋਗ ਛੁੱਟੀ (Holiday) ਐਲਾਨ ਕੀਤਾ ਹੈ।

ਹੁਕਮ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 01 ਜੂਨ 2024 (ਸ਼ਨੀਵਾਰ) ਨੂੰ ਪੇਡ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ (Holiday) ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਕੀਤੀ ਗਈ ਹੈ।