ਚੰਡੀਗੜ੍ਹ,13 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਚੌਥੇ ਪੜਾਅ ‘ਚ ਸੋਮਵਾਰ ਨੂੰ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ 96 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੀਆਂ 175 ਵਿਧਾਨ ਸਭਾ ਸੀਟਾਂ ਅਤੇ ਉੜੀਸਾ ਦੀਆਂ 28 ਵਿਧਾਨ ਸਭਾ ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ ਹੈ। ਚੋਣਾਂ ਦੌਰਾਨ ਪੱਛਮੀ ਬੰਗਾਲ, ਬਿਹਾਰ ਅਤੇ ਮਹਾਰਾਸ਼ਟਰ ਵਿੱਚ ਵੱਖ-ਵੱਖ ਕਾਰਨਾਂ ਕਰਕੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।
ਮੁੰਗੇਰ ‘ਚ ਹੀ ਕੁਝ ਲੋਕਾਂ ਵੱਲੋਂ ਵੋਟਿੰਗ ਦੌਰਾਨ ਪਰਚੀ ਨਾ ਦੇਣ ‘ਤੇ ਸੁਰੱਖਿਆ ਕਰਮਚਾਰੀਆਂ ‘ਤੇ ਪਥਰਾਅ ਕਰਨ ਦੀ ਖ਼ਬਰ ਹੈ। ਪੁਲਿਸ ਨੇ ਲਾਠੀਚਾਰਜ ਕਰਕੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਮਹਾਰਾਸ਼ਟਰ ਦੇ ਬੀਡ ਵਿੱਚ ਇੱਕ ਨਿਊਜ਼ ਚੈਨਲ ਦੇ ਪੱਤਰਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਆਂਧਰਾ ਪ੍ਰਦੇਸ਼ ਦੇ ਗੁੰਟੂਰ ਤੋਂ YSR ਕਾਂਗਰਸ ਦੇ ਵਿਧਾਇਕ ਅੰਨਾਬਾਥੁਨੀ ਸ਼ਿਵਕੁਮਾਰ ਨੇ ਇੱਕ ਬੂਥ ‘ਤੇ ਇੱਕ ਵੋਟਰ ਨੂੰ ਥੱਪੜ ਜੜ੍ਹ ਦਿੱਤਾ। ਜਵਾਬ ‘ਚ ਵੋਟਰ ਨੇ ਵੀ ਵਿਧਾਇਕ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਵਿਧਾਇਕ ਦੇ ਸਮਰਥਕਾਂ ਨੇ ਵਿਅਕਤੀ ਦੀ ਕੁੱਟਮਾਰ ਕੀਤੀ। ਲਾਈਨ ‘ਚ ਨਾ ਆਉਣ ‘ਤੇ ਉਕਤ ਵਿਅਕਤੀ ਨੇ ਵਿਧਾਇਕ ਨੂੰ ਰੋਕਿਆ, ਜਿਸ ਕਾਰਨ ਝਗੜਾ ਹੋ ਗਿਆ।
ਦੁਪਹਿਰ 1 ਵਜੇ ਤੱਕ ਸਾਰੀਆਂ ਲੋਕ ਸਭਾ ਸੀਟਾਂ (Lok Sabha Elections 2024) ‘ਤੇ 40.32 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 51.87% ਅਤੇ ਜੰਮੂ ਅਤੇ ਕਸ਼ਮੀਰ ਵਿੱਚ ਸਭ ਤੋਂ ਘੱਟ 23.57% ਮਤਦਾਨ ਹੋਇਆ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ 40.26% ਵੋਟਿੰਗ ਹੋਈ ਹੈ ਅਤੇ ਉੜੀਸਾ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 39.30% ਵੋਟਿੰਗ ਹੋਈ ਹੈ।