Lok Sabha Elections 2024

ਲੋਕ ਸਭਾ ਚੋਣਾਂ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 18 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਵੀਪ ਗੀਤ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਜਾਰੀ ਕੀਤਾ | ਇਹ ਗੀਤ ਮਲੋਟ ਦੇ ਐਸ.ਡੀ.ਐਮ. ਸੰਜੀਵ ਕੁਮਾਰ ਨੇ ਲਿਖਿਆ ਹੈ ਅਤੇ ਮੇਜਰ ਸਿੰਘ ਚਲਾਣੀਆਂ ਨੇ ਗਾਇਆ ਹੈ । ਇਸ ਗੀਤ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਅਬਜਰਵਰ ਲਕਸ਼ਮੀ ਕਾਂਤ ਰੈਡੀ ਪੁਲਿਸ ਅਬਜਰਵਰ ਏ ਆਰ ਦਾਮੋਦਰ, ਖਰਚਾ ਅਬਜਰਵਰ ਨਗੇਦਰ ਯਾਦਵ, ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਅਖਿਲੇਸ਼ ਕੁਮਾਰ ਯਾਦਵ ਅਤੇ ਮਲੋਟ ਦੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਮਤਦਾਨ (Lok Sabha Elections 2024) ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਗੀਤ ਇੱਕ ਨਿਵੇਕਲੀ ਪਹਿਲ ਹੈ ਕਿਉਂਕਿ ਨੌਜਵਾਨਾਂ ਨੂੰ ਸੰਗੀਤ ਰਾਹੀਂ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣਾ ਸੰਦੇਸ਼ ਦਿੱਤਾ ਜਾ ਸਕਦਾ ਹੈ।

Scroll to Top