Polling stations

ਲੋਕ ਸਭਾ ਚੋਣਾਂ 2024: ਪੰਜਾਬ ‘ਚ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ

ਚੰਡੀਗੜ੍ਹ, 17 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੌਰਾਨ ਪੰਜਾਬ ਦੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਸਨ।

ਅੱਜ 17 ਮਈ ਸ਼ੁੱਕਰਵਾਰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇ ਜਾਣਗੇ। ਇਸ ਦੇ ਨਾਲ ਹੀ ਇਸ ਤੋਂ ਬਾਅਦ ਚੋਣ (Lok Sabha Elections 2024) ਮਾਹੌਲ ਭਖਣਾ ਸ਼ੁਰੂ ਹੋ ਜਾਵੇਗਾ। ਭਾਜਪਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਦੌਰੇ ‘ਤੇ ਹੋਣਗੇ। ਜਿਸ ਤੋਂ ਬਾਅਦ ਕਈ ਸਮੀਕਰਨ ਬਦਲ ਜਾਣਗੇ।

Scroll to Top