Site icon TheUnmute.com

ਲੋਕ ਸਭਾ ਚੋਣਾਂ: CM ਭਗਵੰਤ ਮਾਨ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ‘ਚ ਕਰਨਗੇ ਰੋਡ ਸ਼ੋਅ

CM Bhagwant Mann

ਚੰਡੀਗੜ੍ਹ, 25 ਅਪ੍ਰੈਲ 2024: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਮੁੜ ਸਰਗਰਮ ਹੋ ਗਏ ਹਨ। ਭਗਵੰਤ ਮਾਨ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਹੋਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਇਸ ਸਬੰਧੀ ਸਮੁੱਚਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਵੱਲੋਂ 13 ਲੋਕ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਲੋਕ ਸਭਾ ਚੋਣਾਂ 2024 ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਵਿੱਚ ਸ਼ੈਰੀ ਕਲਸੀ ਦੇ ਹੱਕ ਵਿੱਚ ਵੋਟਾਂ ਮੰਗਣਗੇ। ਮੁੱਖ ਮੰਤਰੀ ਦੁਪਹਿਰ 1 ਵਜੇ ਗੁਰਦਾਸਪੁਰ ਅਤੇ 5 ਵਜੇ ਦੇ ਕਰੀਬ ਹਾਲ ਗੇਟ ਅੰਮ੍ਰਿਤਸਰ ਪਹੁੰਚਣਗੇ।

ਅੰਮ੍ਰਿਤਸਰ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ, ਜਿੱਥੋਂ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਮੌਜੂਦਾ ਸਮੇਂ ਵਿਚ ਅੰਮ੍ਰਿਤਸਰ ਦੀਆਂ 11 ਵਿਧਾਨ ਸਭਾ ਸੀਟਾਂ ‘ਤੇ ਨਜ਼ਰ ਮਾਰੀਏ ਤਾਂ ਆਮ ਆਦਮੀ ਪਾਰਟੀ ਕੋਲ 9, ਕਾਂਗਰਸ ਕੋਲ ਇਕ ਰਾਜਾਸਾਂਸੀ ਸੀਟ ਅਤੇ ਅਕਾਲੀ ਦਲ ਕੋਲ 1 ਮਜੀਠੀਆ ਸੀਟ ਹੈ।

Exit mobile version