Arvind Kejriwal

ਲੋਕ ਸਭਾ ਚੋਣਾਂ: CM ਭਗਵੰਤ ਮਾਨ ਭਲਕੇ ਅੰਮ੍ਰਿਤਸਰ ਤੇ ਗੁਰਦਾਸਪੁਰ ‘ਚ ਕਰਨਗੇ ਰੋਡ ਸ਼ੋਅ

ਚੰਡੀਗੜ੍ਹ, 24 ਅਪ੍ਰੈਲ 2024: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਮੁੜ ਸਰਗਰਮ ਹੋ ਗਏ ਹਨ। ਭਗਵੰਤ ਮਾਨ ਭਲਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਹੋਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਇਸ ਸਬੰਧੀ ਸਮੁੱਚਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਵੱਲੋਂ 13 ਲੋਕ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ (CM Bhagwant Mann) ਵੀਰਵਾਰ ਨੂੰ 12:30 ਵਜੇ ਹਨੂੰਮਾਨ ਚੌਕ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਪਾਰਟੀ ਨੇ ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਨੂੰ ਟਿਕਟ ਦਿੱਤੀ ਹੈ। ਜਦੋਂ ਕਿ ਸ਼ਾਮ ਨੂੰ ਉਹ ਹਾਲ ਗੇਟ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕਰਨਗੇ, ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਾਰਟੀ ਦੇ ਉਮੀਦਵਾਰ ਹਨ।

Scroll to Top