ਚੰਡੀਗੜ੍ਹ, 20 ਅਪ੍ਰੈਲ 2024: ਭਾਜਪਾ (BJP) ਪੰਜਾਬ ਦੀਆਂ ਬਾਕੀ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਜਾਰੀ ਕਰ ਸਕਦੀ ਹੈ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਨੇ ਮਾਲਵੇ ਦੀ ਸਭ ਤੋਂ ਹੌਟ ਸੀਟ ਸੰਗਰੂਰ ਤੋਂ ਆਪਣਾ ਉਮੀਦਵਾਰ ਚੁਣ ਲਿਆ ਹੈ ਅਤੇ ਇਸ ਵਾਰ ਪਾਰਟੀ ਹਿੰਦੂ ਚਿਹਰੇ ‘ਤੇ ਦਾਅ ਖੇਡਣ ਜਾ ਰਹੀ ਹੈ।
ਅਜਿਹੀ ਚਰਚਾ ਹੈ ਕਿ ਪਾਰਟੀ (BJP) ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੂੰ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦਾ ਐਲਾਨ ਪਾਰਟੀ ਅੱਜ ਕਿਸੇ ਵੀ ਸਮੇਂ ਹੋ ਸਕਦਾ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸੰਗਰੂਰ ਤੋਂ ਕੈਬਨਿਟ ਮੰਤਰੀ ਮੀਤ ਹੇਅਰ, ਕਾਂਗਰਸ ਨੇ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਦਲ ਨੇ ਸੰਗਰੂਰ ਤੋਂ ਸਾਬਕਾ ਕੈਬਨਿਟ ਮੰਤਰੀ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਹੈ।