Site icon TheUnmute.com – Punjabi News

ਲੋਕ ਸਭਾ ਚੋਣਾਂ: 13 ਸੂਬਿਆਂ ਦੀਆਂ 88 ਸੀਟਾਂ ‘ਤੇ ਵੋਟਿੰਗ ਜਾਰੀ, ਬੰਗਾਲ ‘ਚ ਭਾਜਪਾ ਤੇ TMC ਵਰਕਰਾਂ ਵਿਚਾਲੇ ਝੜੱਪ

Lok Sabha Elections

ਚੰਡੀਗੜ੍ਹ, 26 ਅਪ੍ਰੈਲ 2024: 18ਵੀਂ ਲੋਕ ਸਭਾ ਚੋਣਾਂ (Lok Sabha Elections) ਦੇ ਦੂਜੇ ਪੜਾਅ ਲਈ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਸਮਾਪਤ ਹੋਵੇਗਾ। ਸਭ ਤੋਂ ਵੱਧ ਮਤਦਾਨ ਤ੍ਰਿਪੁਰਾ ਵਿੱਚ ਲਗਭਗ 17% ਅਤੇ ਮਹਾਰਾਸ਼ਟਰ ਵਿੱਚ ਸਭ ਤੋਂ ਘੱਟ 7.45% ਸੀ। ਤ੍ਰਿਣਮੂਲ ਕਾਂਗਰਸ ਨੇ ਦੋਸ਼ ਲਾਇਆ ਕਿ ਕੇਂਦਰੀ ਬਲ ਬੰਗਾਲ ਦੀਆਂ ਦੋ ਲੋਕ ਸਭਾ ਸੀਟਾਂ ਬਲੂਰਘਾਟ ਅਤੇ ਰਾਏਗੰਜ ਵਿੱਚ ਬੀਬੀਆਂ ਨੂੰ ਵੋਟ ਪਾਉਣ ਤੋਂ ਰੋਕ ਰਹੇ ਹਨ। ਬਲੂਰਘਾਟ ‘ਚ ਬੰਗਾਲ ਭਾਜਪਾ ਪ੍ਰਧਾਨ ਸੁਕਾਂਤ ਮਜੂਮਦਾਰ ਅਤੇ ਤ੍ਰਿਣਮੂਲ ਵਰਕਰਾਂ ਵਿਚਾਲੇ ਝੜੱਪ ਵੀ ਹੋਈ। 9 ਵਜੇ ਤੱਕ ਤ੍ਰਿਪੁਰਾ ਵਿੱਚ ਸਭ ਤੋਂ ਵੱਧ 17% ਮਤਦਾਨ ਹੋਇਆ |

ਦੂਜੇ ਪੜਾਅ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ (Lok Sabha Elections), 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 ਫਿਲਮੀ ਸਿਤਾਰੇ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ, ਸ਼ਸ਼ੀ ਥਰੂਰ ਅਤੇ ਹੇਮਾ ਮਾਲਿਨੀ ਦੀਆਂ ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ ਹੈ।ਬਾਹਰੀ ਮਣੀਪੁਰ ਦੇ ਕੁਝ ਹਿੱਸਿਆਂ ਵਿੱਚ ਅੱਜ ਮੁੜ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਨੇ ਇਸ ਸੀਟ ਲਈ ਦੋ ਪੜਾਵਾਂ ਵਿੱਚ ਚੋਣਾਂ ਦਾ ਐਲਾਨ ਕੀਤਾ ਸੀ।

2019 ਵਿੱਚ ਭਾਜਪਾ ਨੇ ਦੂਜੇ ਪੜਾਅ ਵਿੱਚ ਸਭ ਤੋਂ ਵੱਧ 50 ਸੀਟਾਂ ਜਿੱਤੀਆਂ ਅਤੇ ਐਨਡੀਏ ਸਹਿਯੋਗੀਆਂ ਨੇ 8 ਸੀਟਾਂ ਜਿੱਤੀਆਂ। ਕਾਂਗਰਸ ਨੇ 21 ਸੀਟਾਂ ਜਿੱਤੀਆਂ ਸਨ। ਬਾਕੀਆਂ ਨੂੰ 9 ਸੀਟਾਂ ਮਿਲੀਆਂ ਸਨ। ਚੋਣ ਕਮਿਸ਼ਨ ਮੁਤਾਬਕ ਦੂਜੇ ਪੜਾਅ ‘ਚ 1,198 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 1,097 ਪੁਰਸ਼ ਅਤੇ 100 ਬੀਬੀ ਉਮੀਦਵਾਰ ਹਨ। ਇੱਕ ਉਮੀਦਵਾਰ ਟਰਾਂਸਜੈਂਡਰ ਹੈ |

ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ (Lok Sabha Elections) ‘ਚ 102 ਸੀਟਾਂ ‘ਤੇ ਵੋਟਿੰਗ ਹੋਈ ਸੀ। ਅੱਜ ਤੋਂ ਬਾਅਦ 5 ਗੇੜ ਦੀ ਵੋਟਿੰਗ 1 ਜੂਨ ਤੱਕ ਖਤਮ ਹੋ ਜਾਵੇਗੀ। ਇਸ ਤੋਂ ਬਾਅਦ 4 ਜੂਨ ਨੂੰ ਨਤੀਜਾ ਐਲਾਨਿਆ ਜਾਵੇਗਾ।