Rahul Gandhi

Lok Sabha: ਰਾਹੁਲ ਗਾਂਧੀ ਵੱਲੋਂ ਹਿੰਦੂ ਧਰਮ ‘ਤੇ ਦਿੱਤੇ ਬਿਆਨ ‘ਤੇ ਲੋਕ ਸਭਾ ‘ਚ ਭਾਰੀ ਹੰਗਾਮਾ

ਚੰਡੀਗੜ੍ਹ, 01 ਜੁਲਾਈ 2024: ਸੰਸਦ ਦੇ ਅੱਜ ਛੇਵੇਂ ਦਿਨ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ | ਇਸ ਦੌਰਾਨ ਦੁਪਹਿਰ ਤੋਂ ਬਾਅਦ ਸ਼ੁਰੂ ਹੋਈ ਕਾਰਵਾਈ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਸੰਸਦ ‘ਚ ਭਗਵਾਨ ਸ਼ਿਵ ਦੀ ਤਸਵੀਰ ਦਿਖਾ ਕੇ ਕਿਹਾ ਕਿ ਹਿੰਦੂ ਧਰਮ ਹਿੰਸਾ ਨਹੀਂ ਫੈਲਾਉਂਦਾ, ਉਨ੍ਹਾਂ ਕਿਹਾ ਭਗਵਾਨ ਸ਼ਿਵ ਦਾ ਤ੍ਰਿਸ਼ੂਲ ਹਿੰਸਾ ਦਾ ਪ੍ਰਤੀਕ ਨਹੀਂ ਹੈ | ਉਨ੍ਹਾਂ ਕਿਹਾ ਭਾਜਪਾ ਅਹਿੰਸਾ ਦੀ ਗੱਲ ਕਰਦੀ ਹੈ | ਉਨ੍ਹਾਂ ਨੇ ਭਾਜਪਾ ਸੰਸਦ ਮੈਂਬਰਾਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਤੁਸੀਂ ਹਿੰਦੂ ਨਹੀਂ ਹੋ | ਉਨ੍ਹਾਂ ਕਿਹਾ ਨਰਿੰਦਰ ਮੋਦੀ ਪੂਰਾ ਹਿੰਦੂ ਸਮਾਜ ਨਹੀਂ ਹੈ, ਭਾਜਪਾ ਪੂਰਾ ਹਿੰਦੂ ਸਮਾਜ ਨਹੀਂ ਹੈ ਅਤੇ ਆਰ.ਐੱਸ.ਐੱਸ ਪੂਰਾ ਹਿੰਦੂ ਸਮਾਜ ਨਹੀਂ ਹੈ|

ਰਾਹੁਲ ਗਾਂਧੀ ( Rahul Gandhi) ਨੇ ਲੋਕ ਸਭਾ ਸਪੀਕਰ ਨੂੰ ਪੁੱਛਿਆ ਕਿ ਸੰਸਦ ‘ਚ ਭਗਵਾਨ ਸ਼ਿਵ ਦਾ ਚਿੱਤਰ ਦਿਖਾਉਣ ਦੀ ਇਜਾਜ਼ਤ ਹੈ ? ਲੋਕ ਸਭਾ ਸਪੀਕਰ ਨੇ ਕਿਹਾ ਕਿ ਸੰਸਦ ‘ਚ ਕੋਈ ਚਿੱਤਰ ਦਿਖਾਉਣ ਦੀ ਇਜਾਜ਼ਤ ਨਹੀਂ ਹੈ | ਰਾਹੁਲ ਗਾਂਧੀ ਨੇ ਕਿਹਾ ਕਿ ਭਗਵਾਨ ਸ਼ਿਵ ਦਾ ਚਿੱਤਰ ਸੰਸਦ ‘ਚ ਨਹੀਂ ਦਿਖਾ ਸਕਦੇ ਪਰ ਦੂਜੇ ਚਿੱਤਰ ਦਿਖਾਏ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਮੈਂ ਇਸ ਚਿੱਤਰ ਰਾਹੀਂ ਆਪਣੀ ਗੱਲ ਰੱਖਣਾ ਚਾਹੁੰਦਾ ਸੀ |

ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਕੇਂਦਰੀ ਜਾਂਚ ਏਜੰਸੀਆਂ ਨੇ ਮੇਰੇ ਖਿਲਾਫ਼ ਕਾਰਵਾਈ ਕੀਤੀ ਅਤੇ 55 ਘੰਟੇ ਪੁੱਛਗਿੱਛ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਸਭ ਪ੍ਰਧਾਨ ਮੰਤਰੀ ਦੇ ਕਹਿਣ ‘ਤੇ ਹੋਇਆ | ਇਸ ਤੋਂ ਪਹਿਲਾਂ ਰਾਹੁਲ ਨੇ ਕਿਹਾ-ਸਰਕਾਰ ਦੇ ਇਸ਼ਾਰੇ ‘ਤੇ ਕੇਂਦਰੀ ਜਾਂਚ ਏਜੰਸੀਆਂ ਨੇ ਵੀ ਮੇਰੇ ‘ਤੇ ਹਮਲਾ ਕੀਤਾ। ਮੇਰੇ ਕੋਲੋਂ 55 ਘੰਟੇ ਪੁੱਛਗਿੱਛ ਕੀਤੀ ਗਈ। ਇਹ ਸਭ ਪ੍ਰਧਾਨ ਮੰਤਰੀ ਦੇ ਕਹਿਣ ‘ਤੇ ਹੋਇਆ।

ਹਿੰਦੂ ਧਰਮ ਵਾਲੇ ਬਿਆਨ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਹਿੰਸਾ ਨੂੰ ਕਿਸੇ ਧਰਮ ਨਾਲ ਜੋੜਨਾ ਗ਼ਲਤ ਗੱਲ ਹੈ | ਭਾਜਪਾ ਸੰਸਦ ਮੈਂਬਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਬਿਆਨ ਸੰਵਿਧਾਨ ਦੇ ਖ਼ਿਲਾਫ਼ ਹੈ | ਉਨ੍ਹਾਂ ਨੂੰ ਇਸ ਬਿਆਨ ਲਈ ਲੋਕ ਸਭਾ ‘ਚ ਮੁਆਫੀ ਮੰਗਣੀ ਚਾਹੀਦੀ ਹੈ |

Scroll to Top