ਚੰਡੀਗੜ੍ਹ, 24 ਜੂਨ, 2024: 18ਵੀਂ ਲੋਕ ਸਭਾ (18th Lok Sabha) ਦਾ ਪਹਿਲਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਕਈ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ | ਜਿਕਰਯੋਗ ਹੈ ਕਿ ਨਵੇਂ ਸੰਸਦ ਮੈਂਬਰ ਅੱਜ ਅਤੇ ਭਲਕੇ ਸੰਸਦ ਵਿੱਚ ਸਹੁੰ ਚੁੱਕਣਗੇ।
ਇਸਦੇ ਨਾਲ ਹੀ ਪੰਜਾਬ ‘ਚ ਨਵੇਂ ਚੁਣੇ ਗਏ ਸੰਸਦ ਮੈਂਬਰ ਭਲਕੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ | ਇਸ ਸੰਬੰਧੀ ਨਵੇਂ ਸੰਸਦ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਹੈ | ਲੋਕ ਸਭਾ ‘ਚ ਸਪੀਕਰ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਸਹੁੰ ਚੁੱਕਣ ਲਈ 12:00 ਤੋਂ 1:00 ਤੱਕ ਦਾ ਸਮਾਂ ਵੀ ਦਿੱਤਾ ਗਿਆ ਹੈ ।