July 7, 2024 10:47 am
Monsoon Session

Monsoon Session: ਜ਼ਬਰਦਸਤ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ

ਚੰਡੀਗੜ੍ਹ 18 ਲਈ 2022: ਸੰਸਦ ਦਾ ਮੌਨਸੂਨ ਸੈਸ਼ਨ (Monsoon Session) ਅੱਜ ਤੋਂ ਸ਼ੁਰੂ ਹੋਇਆ, ਇਸਦੇ ਨਾਲ ਹੀ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ ਹੋ ਗਿਆ | ਜਿਸਦੇ ਚੱਲਦੇ ਮੌਨਸੂਨ ਸੈਸ਼ਨ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸੰਸਦ ‘ਚ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਕੀਤਾ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਸੈਸ਼ਨ ਵਿੱਚ 18 ਬੈਠਕਾਂ ਹੋਣਗੀਆਂ, ਜੋ 12 ਅਗਸਤ ਤੱਕ ਚੱਲੇਗਾ। ਇਸ ਸੈਸ਼ਨ ਵਿੱਚ ਸਰਕਾਰ ਵੱਲੋਂ 32 ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਵਿੱਚੋਂ 24 ਨਵੇਂ ਹਨ।