Special Session

ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਰਕਾਰ ਨੇ ਕਿਹਾ- ਚਰਚਾ ਤੋਂ ਭੱਜ ਰਿਹੈ ਵਿਰੋਧੀ ਧਿਰ

ਚੰਡੀਗ੍ਹੜ, 31 ਜੁਲਾਈ 2023: ਹੰਗਾਮੇ ਕਾਰਨ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਉਹ ਮਣੀਪੁਰ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹਨ। ਸਰਕਾਰ ਨੇ ਇਹ ਵੀ ਦੋਸ਼ ਲਾਇਆ ਕਿ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ।

ਮਣੀਪੁਰ ਦਾ ਦੌਰਾ ਕਰਨ ਵਾਲੇ I.N.D.I.A ਗੱਠਜੋੜ ਦੇ ਸੰਸਦ ਮੈਂਬਰਾਂ ਅਤੇ ਹੋਰ ਵਿਰੋਧੀ ਆਗੂਆਂ ਨੇ ਅੱਜ ਸੰਸਦ ਭਵਨ ਸਥਿਤ ਕਾਂਗਰਸ ਦੇ ਸੰਸਦੀ ਦਫਤਰ ਵਿੱਚ ਮੀਟਿੰਗ ਕੀਤੀ। ਇਸ ਬੈਠਕ ‘ਚ ਵਿਰੋਧੀ ਧਿਰ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਇਸ ਬੈਠਕ ‘ਚ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਮੌਜੂਦ ਸਨ। ਦੂਜੇ ਪਾਸੇ ਦਿੱਲੀ ਆਰਡੀਨੈਂਸ ਨੂੰ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਰਾਜ ਸਭਾ ‘ਚ ਕਿਹਾ ਕਿ ਅਸੀਂ ਮਣੀਪੁਰ ਦੇ ਮੁੱਦੇ ‘ਤੇ ਚਰਚਾ ਕਰਨਾ ਚਾਹੁੰਦੇ ਹਾਂ ਪਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਆਜ਼ਾਦੀ ਦੀ ਦੁਰਵਰਤੋਂ ਕਰ ਰਹੇ ਹਨ। ਸਰਕਾਰ ਚਰਚਾ ਚਾਹੁੰਦੀ ਹੈ ਪਰ ਵਿਰੋਧੀ ਧਿਰ ਨੇ ਸੰਸਦ ਸੈਸ਼ਨ ਤੋਂ ਪਹਿਲਾਂ ਹੀ ਨੌਂ ਅਹਿਮ ਦਿਨ ਬਰਬਾਦ ਕਰ ਦਿੱਤੇ ਹਨ।

ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦਿੱਲੀ ਆਰਡੀਨੈਂਸ ਨੂੰ ਬਦਲਣ ਵਾਲਾ ਕਾਨੂੰਨ ਇਸ ਹਫਤੇ ਸੰਸਦ ‘ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ‘ਤੇ ‘ਆਪ’ ਸੰਸਦ ਰਾਘਵ ਚੱਢਾ ਨੇ ਕਿਹਾ ਕਿ ‘ਅੱਜ ਸੰਸਦ ‘ਚ ਪੇਸ਼ ਕੀਤਾ ਜਾਣ ਵਾਲਾ ਆਰਡੀਨੈਂਸ ਗੈਰ-ਲੋਕਤੰਤਰੀ ਹੈ।’ ਇਹ ਨਾ ਸਿਰਫ ਸੰਵਿਧਾਨ ਦੇ ਖ਼ਿਲਾਫ਼ ਹੈ ਸਗੋਂ ਦਿੱਲੀ ਦੇ ਦੋ ਕਰੋੜ ਲੋਕਾਂ ਦੇ ਖ਼ਿਲਾਫ਼ ਵੀ ਹੈ।

Scroll to Top