Site icon TheUnmute.com

ਮੌਨਸੂਨ ਸੈਸ਼ਨ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਦੀ ਸਰਬ ਪਾਰਟੀ ਮੀਟਿੰਗ

Lok Sabha Speaker Om Birla

ਚੰਡੀਗ੍ਹੜ 16 ਜੁਲਾਈ 2022: ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ (Lok Sabha Speaker Om Birla) ਨੇ ਸ਼ਨੀਵਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਅਹਿਮ ਬੈਠਕ ਬੁਲਾਈ ਸੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਨੇਤਾਵਾਂ ਨੂੰ ਸੰਸਦ ਸੈਸ਼ਨ ਦੀਆਂ ਤਿਆਰੀਆਂ ਬਾਰੇ ਦੱਸਿਆ। ਮੀਟਿੰਗ ਵਿੱਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਡੀਐਮਕੇ ਸੰਸਦ ਟੀਆਰ ਬਾਲੂ, ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਪ੍ਰਹਿਲਾਦ ਜੋਸ਼ੀ, ਭਾਜਪਾ ਸੰਸਦ ਮੈਂਬਰ ਅਰਜੁਨ ਰਾਮ ਮੇਘਵਾਲ, ਵਾਈਐਸਆਰਸੀਪੀ ਸੰਸਦ ਪੀਵੀ ਮਿਥੁਨਰੇਡੀ, ਆਰਐਲਜੇਪੀ ਸੰਸਦ ਪਸ਼ੂਪਤੀ ਕੁਮਾਰ ਪਾਰਸ ਅਤੇ ਹੋਰ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਲ ਹੋਏ।

ਇਸ ਮੀਟਿੰਗ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ (Lok Sabha Speaker Om Birla) ਨੇ ਦੱਸਿਆ ਕਿ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਇਜਲਾਸ ਸਬੰਧੀ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ । ਇਸ ਦੌਰਾਨ ਸਪੀਕਰ ਓਮ ਬਿਰਲਾ ਨੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਦੇਸ਼ ਦੇ ਹਿੱਤ ਵਿੱਚ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰਨ ਦੀ ਅਪੀਲ ਕੀਤੀ ਹੈ। ਸਦਨ ਬਿਨਾਂ ਕਿਸੇ ਦਖਲ ਦੇ ਮਰਿਆਦਾ ਨਾਲ ਚੱਲੇ। ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਭਰੋਸਾ ਦਿੱਤਾ ਹੈ ਕਿ ਅਸੀਂ ਸਦਨ ਦੀ ਕਾਰਵਾਈ ਵਿੱਚ ਸਹਿਯੋਗ ਦੇਵਾਂਗੇ।

Exit mobile version