ਚੰਡੀਗੜ੍ਹ, 24 ਜੂਨ 2024: 18ਵੀਂ ਲੋਕ ਸਭਾ (18th Lok Sabha) ਦਾ ਪਹਿਲਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ।ਸਦਨ ‘ਚ ਇਜਲਾਸ ਦੀ ਸ਼ੁਰੂਆਤ ਰਾਸ਼ਟਰ ਗਾਨ ਨਾਲ ਹੋਈ | ਇਸਦੇ ਨਾਲ ਹੀ ਸਦਨ ‘ਚਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਹਲਫ਼ ਲਿਆ । ਇਸ ਦੌਰਾਨ ਅੱਜ ਪੀਐੱਮ ਮੋਦੀ ਦੇ ਨਾਲ ਹੋਰ ਨਵੇਂ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ। ਜਿਕਰਯੋਗ ਹੈ ਕਿ ਨਵੇਂ ਸੰਸਦ ਮੈਂਬਰ ਅੱਜ ਅਤੇ ਭਲਕੇ ਸੰਸਦ ਵਿੱਚ ਸਹੁੰ ਚੁੱਕਣਗੇ।
ਇਸ ਦੌਰਾਨ ((18th Lok Sabha) ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਨੂੰ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਾਂ। ਅਸੀਂ ਸੰਵਿਧਾਨ ਦੀਆਂ ਸੀਮਾਵਾਂ ਦਾ ਪਾਲਣ ਕਰਕੇ ਦੇਸ਼ ਨੂੰ ਅੱਗੇ ਲਿਜਾਣਾ ਚਾਹੁੰਦੇ ਹਾਂ। ਪੀਐੱਮ ਮੋਦੀ ਨੇ ਕਿਹਾ ਕਿ ਦੇਸ਼ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ 10 ਵਜੇ ਭਾਜਪਾ ਦੇ ਸੰਸਦ ਮੈਂਬਰ ਭਰਤੂਹਰੀ ਮਹਿਤਾਬ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋਟੇਮ ਸਪੀਕਰ ਦੀ ਸਹੁੰ ਚੁਕਾਈ ਹੈ ।