ਚੰਡੀਗੜ੍ਹ, 12 ਜੂਨ 2024: 18ਵੀਂ ਲੋਕ ਸਭਾ (Lok Sabha) ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਸੰਬੋਧਨ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਦੋਵਾਂ ਸਦਨਾਂ ਦਾ ਸੈਸ਼ਨ 3 ਜੁਲਾਈ ਤੱਕ ਚੱਲੇਗਾ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਇਹ ਜਾਣਕਾਰੀ ਦਿੱਤੀ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਬੁੱਧਵਾਰ ਨੂੰ ਦੱਸਿਆ ਕਿ 18ਵੀਂ ਲੋਕ ਸਭਾ (Lok Sabha) ਦਾ ਪਹਿਲਾ ਸੈਸ਼ਨ 24 ਜੂਨ ਨੂੰ ਸ਼ੁਰੂ ਹੋਵੇਗਾ, ਜਿਸ ਵਿੱਚ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ। ਸੈਸ਼ਨ ਦੇ ਪਹਿਲੇ ਤਿੰਨ ਦਿਨ ਨਵੇਂ ਚੁਣੇ ਗਏ ਆਗੂਆਂ ਨੂੰ ਸਹੁੰ ਚੁਕਾਈ ਜਾਵੇਗੀ।
ਇਸ ਦੇ ਨਾਲ ਹੀ ਸਦਨ ਦੇ ਸਪੀਕਰ ਦੀ ਚੋਣ ਵੀ ਕਰਵਾਈ ਜਾਵੇਗੀ। ਸੈਸ਼ਨ 3 ਜੁਲਾਈ ਨੂੰ ਸਮਾਪਤ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ ਅਤੇ ਅਗਲੇ ਪੰਜ ਸਾਲਾਂ ਲਈ ਨਵੀਂ ਸਰਕਾਰ ਦੀ ਰੂਪਰੇਖਾ ਤਿਆਰ ਕਰਨਗੇ।