ਚੰਡੀਗੜ੍ਹ, 21 ਫਰਵਰੀ 2024: ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਬੈਠਕ ਲਈ ਸੱਦੇ ਤੋਂ ਬਾਅਦ ਦਿੱਲੀ (Delhi) ਵੱਲ ਵਧਣ ਦਾ ਫੈਸਲਾ ਫਿਲਹਾਲ ਕੁਝ ਸਮੇਂ ਲਈ ਟਾਲ ਦਿੱਤਾ ਹੈ | ਇਸਦੇ ਨਾਲ ਹੀ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਤੋਂ ਬਾਅਦ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰਨ ਤੋਂ ਬਾਅਦ ਕਿਸਾਨ ਨੇ ਇਹ ਫੈਸਲਾ ਲਿਆ ਗਿਆ । ਦੂਜੇ ਪਾਸੇ ਦਿੱਲੀ ਮਾਰਚ ਕਾਰਨ ਟ੍ਰੈਫਿਕ ਵਿਵਸਥਾ ਵੀ ਪ੍ਰਭਾਵਿਤ ਹੋਈ ਹੈ |
ਦਫ਼ਤਰ ਜਾਣ ਸਮੇਂ ਦਿੱਲੀ-ਗੁਰੂਗ੍ਰਾਮ ਦੇ ਸਰਹੋਲ ਬਾਰਡਰ ‘ਤੇ ਲੰਮਾ ਜਾਮ ਲੱਗਾ ਹੋਇਆ ਹੈ ਅਤੇ ਪੁਲਿਸ ਸਰਹੱਦ ‘ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ। ਇਸਦੇ ਨਾਲ ਹੀ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ-ਗੁਰੂਗ੍ਰਾਮ ਸਰਹੱਦ ‘ਤੇ ਲੰਮਾ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜਿਸ ਕਾਰਨ ਗਾਜ਼ੀਪੁਰ ਬਾਰਡਰ ‘ਤੇ ਵਾਹਨਾਂ ਦੀ ਰਫ਼ਤਾਰ ਰੁਕ ਗਈ ਹੈ।
ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਮੱਦੇਨਜਰ ਗਾਜ਼ੀਆਬਾਦ ਦੇ ਯੂਪੀ ਗੇਟ ‘ਤੇ ਪੁਲਿਸ ਦੇ ਨਾਲ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਹੈ । ਯੂਪੀ ਗੇਟ ‘ਤੇ ਬੈਰੀਕੇਡਿੰਗ ਨੇੜੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਤਾਂ ਜੋ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ।
ਖ਼ਬਰਾਂ ਹਨ ਕਿ ਦਿੱਲੀ (Delhi) ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਕਾਰਨ ਪੁਲਿਸ ਨੇ ਕਲੈਕਟਰ ਦਫ਼ਤਰ ਦੇ ਬਾਹਰ ਬੈਰੀਕੇਡ ਲਗਾ ਦਿੱਤੇ ਹਨ। ਜਿਸ ਕਾਰਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਸਾਨ ਮਾਰਚ ਬਾਰੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੋ ਕੰਮ ਕਰਨ ਦੀ ਲੋੜ ਹੈ। ਪਹਿਲਾ ਇਹ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਾਰੇ ਆਪਣਾ ਵਾਅਦਾ ਪੂਰਾ ਕਰੇ ਜੋ ਉਸ ਨੇ ਕੁਝ ਸਾਲ ਪਹਿਲਾਂ ਬਣਾਇਆ ਸੀ। ਦੁੱਜਾ ਇਹ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਜਦੋਂ ਤੱਕ ਚਰਚਾ ਪੂਰੀ ਨਹੀਂ ਹੋ ਜਾਂਦੀ।