July 1, 2024 1:21 am
Manpreet Singh Badal

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਚੰਡੀਗੜ੍ਹ, 26 ਸਤੰਬਰ 2203: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਦੇਸ਼ ਦੇ ਹਵਾਈ ਅੱਡਿਆਂ ਨੂੰ ਵੀ ਮਨਪ੍ਰੀਤ ਬਾਦਲ ਨੂੰ ਲੈ ਕੇ ਅਲਰਟ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੀ ਕਿਉਂਕਿ ਗ੍ਰਿਫ਼ਤਾਰੀ ਨਹੀਂ ਹੋਈ ਹੈ, ਇਸ ਲਈ ਹਵਾਈ ਅੱਡਿਆਂ ਨੂੰ ਅਲਰਟ ਕੀਤਾ ਜਾਣਾ ਜ਼ਰੂਰੀ ਸੀ ਤਾਂ ਕਿ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ।

ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਸੀ । ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ…

ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ