Site icon TheUnmute.com

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਖ਼ਿਲਾਫ ਲੁੱਕ ਆਊਟ ਨੋਟਿਸ ਜਾਰੀ

ਹਰਦਿਆਲ ਸਿੰਘ ਕੰਬੋਜ

ਚੰਡੀਗੜ੍ਹ 06 ਦਸੰਬਰ 2022: ਰਾਜਪੁਰਾ ਵਿੱਚ ਪੱਤਰਕਾਰ ਵੱਲੋਂ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਖ਼ਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ | ਪੁਲਿਸ ਹਰਦਿਆਲ ਸਿੰਘ ਕੰਬੋਜ ਦੀ ਭਾਲ ਕਰ ਰਹੀ ਹੈ ਅਤੇ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ |

ਜਿਕਰਯੋਗ ਹੈ ਕਿ ਪੱਤਰਕਾਰ ਰਮੇਸ਼ ਕੁਮਾਰ ਨੇ ਕਈ ਲੋਕਾਂ ਵਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਮਾਮਲਾ ਸਾਹਮਣੇ ਆਇਆ ਸੀ । ਇਸ ਦੌਰਾਨ ਪੁਲਿਸ ਨੇ ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਸੀ।ਇਸਦੇ ਨਾਲ ਹੀ ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ‘ਤੇ ਦੋਸ਼ ਵੀ ਲਾਏ ਸਨ।

Exit mobile version