June 30, 2024 10:03 pm
JP Nadda

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਅੰਦਰ ਖਿੜੇਗਾ ਕਮਲ ਦਾ ਫੁੱਲ: ਜੇ.ਪੀ. ਨੱਢਾ

ਚੰਡੀਗੜ੍ਹ 14 ਮਈ 2022: ਲੁਧਿਆਣਾ ਦੇ ਗਲਾਡਾ ਗਰਾਊਂਡ ਵਿਚ ਵਰਕਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ (J.P. Nadda) ਨੇ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਭਾਜਪਾ ਨੇ 73 ਸੀਟਾਂ ’ਤੇ ਵਿਧਾਨ ਸਭਾ ਚੋਣ ਲੜੀ ਸੀ, ਜਿਸ ਵਿਚ ਪਾਰਟੀ ਨੂੰ ਜਨਤਾ ਦਾ ਭਰਪੂਰ ਸਮਰਥਨ ਪ੍ਰਾਪਤ ਹੋਇਆ।ਇਸ ਦੌਰਾਨ ਜੇ.ਪੀ. ਨੱਢਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਮਲ ਦਾ ਫੁੱਲ ਖਿੜੇਗਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਅੰਦਰ ਲੋਕ ਕਾਂਗਰਸ ਪਾਰਟੀ ਨੂੰ ਨਹੀਂ ਚਾਹੁੰਦੇ ਇਸ ਨੂੰ ਲੋਕ ਨਕਾਰ ਰਹੇ ਹਨ । ਉਨ੍ਹਾਂ ਕਿਹਾ ਕਿ ਸੂਬੇ ’ਚ ਕਾਂਗਰਸ ਨੇ 30 ਤੋਂ 35 ਸਾਲ ਤੱਕ ਰਾਜ ਕੀਤਾ ਹੈ। ਕਾਂਗਰਸ ਦੀ ਸਰਕਾਰ ਦੇ ਸਮੇਂ ਇਕ ਵੀ ਮੁੱਖ ਮੰਤਰੀ ਅਜਿਹਾ ਨਹੀਂ ਹੈ, ਜਿਸ ਨੇ ਪੰਜ ਸਾਲ ਪੂਰੇ ਕੀਤੇ ਹੋਣ।

ਜੇ.ਪੀ. ਨੱਢਾ (J.P. Nadda) ਨੇ ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ ਹਨ। ਉੱਤਰਾਖੰਡ ’ਚ ਜਿਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ, ਉਥੇ ਹੀ ਉੱਤਰਪ੍ਰਦੇਸ਼ ’ਚ ਕਈ ਥਾਵਾਂ ’ਤੇ ਕਾਂਗਰਸ ਦੀਆਂ ਜ਼ਮਾਨਤਾਂ ਵੀ ਜ਼ਬਤ ਹੋਈਆਂ ਹਨ।

ਜੇ.ਪੀ. ਨੱਢਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਹਰਾ ਕੇ ਭਾਜਪਾ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਹਰ ਉਪਰਾਲਾ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕ੍ਰੇਨ-ਰੂਸ ਵਿਚਕਾਰ ਹੋਈ ਜੰਗ ’ਚ ਫਸੇ ਬਹੁਤ ਸਾਰੇ ਭਾਰਤੀ ਬੱਚਿਆਂ ਨੂੰ ਸੁਰੱਖਿਅਤ ਵਾਪਸ ਭਾਰਤ ਪਹੁੰਚਾਇਆ ਹੈ। ਦੱਸ ਦੇਈਏ ਕਿ ਇਸ ਵਰਕਰ ਸੰਮੇਲਨ ਵਿੱਚ ਉਨ੍ਹਾਂ ਨਾਲ ਦੁਸ਼ਯੰਤ ਗੌਤਮ, ਪ੍ਰਧਾਨ ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਸਿੰਘ ਬਾਜਵਾ, ਹਰਜੀਤ ਸਿੰਘ ਗਰੇਵਾਲ, ਸੁਰਜੀਤ ਕੁਮਾਰ ਜਿਆਣੀ ਆਦਿ ਹਾਜ਼ਰ ਸਨ।