LPG cylinder

LPG Cylinder : ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਜਾਣੋ! ਨਵੀਂ ਕੀਮਤਾਂ

ਚੰਡੀਗੜ੍ਹ 01 ਅਕਤੂਬਰ 2022: ਪਿਛਲੇ ਦਿਨੀਂ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ, ਇਸਦੇ ਬਾਵਜੂਦ ਅੱਜ ਯਾਨੀ 1 ਅਕਤੂਬਰ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਹਾਲਾਂਕਿ ਇਹ ਕਟੌਤੀ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਨਹੀਂ ਸਗੋਂ ਵਪਾਰਕ ਐਲਪੀਜੀ ਸਿਲੰਡਰ (LPG cylinders) ਦੀ ਕੀਮਤ ਵਿੱਚ ਹੋਈ ਹੈ।

ਇਸਦੇ ਨਾਲ ਹੀ ਹੁਣ ਰਾਜਧਾਨੀ ਦਿੱਲੀ ‘ਚ ਅੱਜ ਤੋਂ 19 ਕਿਲੋ ਦਾ ਵਪਾਰਕ ਗੈਸ ਸਿਲੰਡਰ 25.50 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਕਈ ਸ਼ਹਿਰਾਂ ‘ਚ ਕੀਮਤਾਂ ‘ਚ ਕਮੀ ਆਈ ਹੈ। ਵਪਾਰਕ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਮਹੀਨੇ ਦੀ ਪਹਿਲੀ ਕਟੌਤੀ ਕੀਤੀ ਗਈ ਸੀ। ਅੱਜ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ।

IOCL ਦੇ ਅਨੁਸਾਰ 1 ਅਕਤੂਬਰ 2022 ਨੂੰ, ਦਿੱਲੀ ਵਿੱਚ ਇੰਡੇਨ ਦੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 25.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 36.50 ਰੁਪਏ, ਮੁੰਬਈ ਵਿੱਚ 32.50 ਰੁਪਏ ਅਤੇ ਚੇਨਈ ਵਿੱਚ 35.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ 1859.50 ਰੁਪਏ ਵਿੱਚ 19 ਕਿਲੋ ਦਾ ਵਪਾਰਕ ਐਲਪੀਜੀ ਸਿਲੰਡਰ ਮਿਲੇਗਾ।

Scroll to Top