ਚੰਡੀਗੜ੍ਹ 01 ਜੁਲਾਈ 2022: ਘਰੇਲੂ ਐਲਪੀਜੀ ਸਿਲੰਡਰ (LPG Cylinder) ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਪਰ ਦੂਜੇ ਪਾਸੇ ਵਪਾਰਿਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਕੀਤੀ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ ‘ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ 1 ਜੁਲਾਈ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 198 ਰੁਪਏ ਸਸਤਾ ਹੋ ਗਿਆ ਹੈ। ਪਰ ਦੂਜੇ ਪਾਸੇ ਘਰੇਲੂ ਗੈਸ ਸਿਲੰਡਰਾਂ ‘ਚ ਕੋਈ ਰਾਹਤ ਨਹੀਂ ਦਿੱਤੀ ਗਈ। ਦਿੱਲੀ ਵਿੱਚ 14.2 ਕਿਲੋ ਦਾ ਗੈਸ ਸਿਲੰਡਰ 1003 ਰੁਪਏ ‘ਚ ਮਿਲਦਾ ਹੈ |