ਲਖਨਊ, 19 ਮਈ 2025: ਸਨਰਾਈਜ਼ਰਜ਼ ਹੈਦਰਾਬਾਦ ਨੇ ਲਖਨਊ ਸੁਪਰ ਜਾਇੰਟਸ ਨੂੰ ਛੇ ਵਿਕਟਾਂ ਨਾਲ ਹਰਾ ਕੇ ਪਲੇਆਫ ਦੀ ਦੌੜ ਤੋਂ ਬਾਹਰ ਕਰ ਦਿੱਤਾ। ਇਸ ਤਰ੍ਹਾਂ ਰਿਸ਼ਭ ਪੰਤ ਦੀ ਅਗਵਾਈ ਵਾਲੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋਣ ਵਾਲੀ ਪੰਜਵੀਂ ਟੀਮ ਬਣ ਗਈ। ਸੋਮਵਾਰ ਨੂੰ ਖੇਡੇ ਗਏ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਲਖਨਊ ਨੇ 20 ਓਵਰਾਂ ‘ਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 205 ਦੌੜਾਂ ਬਣਾਈਆਂ।
ਜਵਾਬ ‘ਚ ਹੈਦਰਾਬਾਦ ਨੇ 18.2 ਓਵਰਾਂ ‘ਚ ਚਾਰ ਵਿਕਟਾਂ ਦੇ ਨੁਕਸਾਨ ‘ਤੇ 206 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। ਉਨ੍ਹਾਂ ਵੱਲੋਂ ਅਭਿਸ਼ੇਕ ਸ਼ਰਮਾ ਨੇ ਸਭ ਤੋਂ ਵੱਧ 59 ਦੌੜਾਂ ਬਣਾਈਆਂ। ਲਖਨਊ ਲਈ ਦਿਗਵੇਸ਼ ਰਾਠੀ ਨੇ ਦੋ ਵਿਕਟਾਂ ਲਈਆਂ ਜਦੋਂ ਕਿ ਵਿਲੀਅਮ ਓ’ਰੂਕੇ ਅਤੇ ਸ਼ਾਰਦੁਲ ਠਾਕੁਰ ਨੂੰ ਇੱਕ-ਇੱਕ ਵਿਕਟ ਮਿਲੀ।
Read More: IPL Playoff 2025: ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ ਸਮੇਤ ਤਿੰਨ ਟੀਮਾਂ ਲਈ ਪਲੇਆਫ ਦਾ ਰਸਤਾ ਸਾਫ਼