Lucky Oberoi Murder Case

ਲੱਕੀ ਓਬਰਾਏ ਕ.ਤ.ਲ ਕੇਸ: ਡੀਜੀਪੀ ਗੌਰਵ ਯਾਦਵ ਵੱਲੋਂ ਘਟਨਾ ਸਥਾਨ ਦਾ ਦੌਰਾ

ਜਲੰਧਰ, 06 ਫਰਵਰੀ 2026: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਜਲੰਧਰ ਦਾ ਦੌਰਾ ਕੀਤਾ ਅਤੇ ਆਮ ਆਦਮੀ ਪਾਰਟੀ (ਆਪ) ਆਗੂ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਦੀ ਚੱਲ ਰਹੀ ਜਾਂਚ ਦੀ ਸਮੀਖਿਆ ਕਰਨ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ। ਉਨ੍ਹਾਂ ਨੇ ਘਟਨਾ ਸਥਾਨ ਦਾ ਖੁਦ ਮੁਲਾਂਕਣ ਕਰਨ ਲਈ ਦੌਰਾ ਵੀ ਕੀਤਾ।

ਘਟਨਾ ਸਥਾਨ ‘ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਨੇ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਫੜ ਕੇ ਕਾਨੂੰਨ ਅਨੁਸਾਰ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ ਵੀ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿੱਜੀ ਤੌਰ ‘ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਘਟਨਾਕ੍ਰਮ ਬਾਰੇ ਅਕਸਰ ਅਪਡੇਟ ਕੀਤਾ ਜਾ ਰਿਹਾ ਹੈ |

ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ‘ਚ ਮੱਥਾ ਟੇਕਣ ਤੋਂ ਬਾਅਦ ਜਾ ਵਾਪਸ ਰਹੇ ਸਨ | ਇਸ ਦੌਰਾਨ ਪਾਰਕਿੰਗ ‘ਚ ਇੱਕ ਚਿੱਟੇ ਐਕਟਿਵਾ ‘ਤੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਪੀੜਤ ਨੇ ਆਪਣੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਕੀਤੀ ਜਾ ਰਹੀ ਹੈ। “ਅਸੀਂ ਹੁਣ ਤੱਕ ਕੀਤੀਆਂ ਜਾਂਚਾਂ ਦੀ ਸਮੀਖਿਆ ਕੀਤੀ ਹੈ ਅਤੇ ਸ਼ੱਕੀਆਂ ਦੀਆਂ ਸਾਰੀਆਂ ਅੱਗੇ ਅਤੇ ਪਿੱਛੇ ਦੀਆਂ ਗਤੀਵਿਧੀਆਂ ਨੂੰ ਟਰੈਕ ਕਰ ਰਹੇ ਹਾਂ |

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਨੂੰ ਅੱਗੇ ਵਧਾਉਣ ਲਈ ਮੋਬਾਈਲ ਟਾਵਰ ਡੰਪ ਇਕੱਠੇ ਕੀਤੇ ਹਨ। ਸੀਪੀ ਧਨਪ੍ਰੀਤ ਕੌਰ ਨੇ ਕਿਹਾ ਕਿ ਮੁੱਢਲੀ ਜਾਂਚ ‘ਚ ਪਾਇਆ ਗਿਆ ਹੈ ਕਿ ਦੋਵੇਂ ਮੁਲਜ਼ਮ ਕਾਲੇ ਹੁੱਡੀ ਪਹਿਨੇ ਹੋਏ ਸਨ, ਵਾਰਦਾਤ ਤੋਂ ਬਾਅਦ ਦੋਵੇਂ ਐਕਟਿਵਾ ‘ਤੇ ਮੌਕੇ ਤੋਂ ਭੱਜ ਗਏ ਸਨ।

Read More: ਮਾਡਲ ਟਾਊਨ ਬਾਹਰ ਸਵੇਰੇ ਸਵੇਰੇ ਚੱਲੀਆਂ ਗੋ.ਲੀ.ਆਂ, ਆਪ ਆਗੂ ਦਾ ਕ.ਤ.ਲ

ਵਿਦੇਸ਼

Scroll to Top