ਲੁਧਿਆਣਾ 7 ਸਤੰਬਰ 2024: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸੁਨੇਤ ਵਿੱਚ ਬੁੱਧਵਾਰ ਰਾਤ ਨੂੰ ਇੱਕ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਇੱਕੋ ਪਿੰਡ ਦੇ ਰਹਿਣ ਵਾਲੇ ਇੱਕ ਪਰਿਵਾਰ ਉੱਤੇ ਤੇਜ਼ਧਾਰ ਹਥਿਆਰਾਂ ਅਤੇ ਬੇਸਬਾਲ ਡੰਡਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਲਹੂ-ਲੁਹਾਨ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਤਲਾਂ ਨੂੰ ਕਾਬੂ ਕਰ ਲਿਆ ਹੈ।
ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਅੱਜ ਸ਼ਨੀਵਾਰ ਨੂੰ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਹੁਣ ਕਤਲ ਦਾ ਕੇਸ ਦਰਜ ਕਰ ਲਿਆ ਹੈ।