4 ਜੂਨ 2205: ਲੁਧਿਆਣਾ (ludhiana) ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ ਚੋਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਗਾਤਾਰ ਤੇਜ਼ ਕਰ ਰਹੀਆਂ ਹਨ। ਕਾਂਗਰਸ ਪਾਰਟੀ (congress party) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਹੈ।
ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ (bharat bhushan ashu) ਦੇ ਹੱਕ ਵਿੱਚ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਨੂੰ ਲਗਾਇਆ ਹੈ। ਇਸ ਸੂਚੀ ਵਿੱਚ ਭੁਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ, (amrinder singh raja warring) ਪ੍ਰਤਾਪ ਸਿੰਘ ਬਾਜਵਾ, ਸਚਿਨ ਪਾਇਲਟ, ਸੁਖਜਿੰਦਰ ਸਿੰਘ ਰੰਧਾਵਾ, ਅਲਕਾ ਲਾਂਬਾ, ਕਨ੍ਹਈਆ ਕੁਮਾਰ, ਰਾਜ ਬੱਬਰ ਅਤੇ ਹੋਰ ਕਈ ਨਾਮ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸੀਟ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ
Read More: ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦਾਖਲ ਕਰਨਗੇ ਨਾਮਜ਼ਦਗੀ