ਲੁਧਿਆਣਾ ਪੱਛਮੀ ਜ਼ਿਮਨੀ ਚੋਣ

ਲੁਧਿਆਣਾ ਜ਼ਿਮਨੀ ਚੋਣ: ਥੋੜ੍ਹੀ ਦੇਰ ‘ਚ ਵੋਟਿੰਗ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

19 ਜੂਨ 2025: ਵਿਧਾਨ ਸਭਾ (vidhan sabha) ਹਲਕਾ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਵੀਰਵਾਰ ਨੂੰ ਵੋਟਿੰਗ ਹੋਵੇਗੀ। ਵੋਟਿੰਗ (voting) ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। 1.75 ਲੱਖ ਵੋਟਰ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਤੁਰੰਤ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬੁੱਧਵਾਰ ਨੂੰ ਗਰਲਜ਼ ਖਾਲਸਾ ਕਾਲਜ ਤੋਂ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਸਮੱਗਰੀ ਨਾਲ ਪੋਲਿੰਗ ਸਟੇਸ਼ਨਾਂ (poling station) ‘ਤੇ ਭੇਜਿਆ ਗਿਆ ਸੀ। ਅੱਜ ਵੋਟਿੰਗ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਤੋਂ ਚੋਣ ਲੜ ਰਹੇ ਆਗੂਆਂ ਦਾ ਰਾਜਨੀਤਿਕ ਭਵਿੱਖ ਈਵੀਐਮ ਵਿੱਚ ਕੈਦ ਹੋ ਜਾਵੇਗਾ। ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ। ਇਨ੍ਹਾਂ ਵਿੱਚ 90088 ਪੁਰਸ਼, 85371 ਔਰਤਾਂ ਅਤੇ ਦਸ ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਵੋਟਰਾਂ ਦੀ ਸਹੂਲਤ ਲਈ ਮਾਡਲ ਅਤੇ ਹਰੇ ਪੋਲਿੰਗ ਬੂਥ ਬਣਾਏ ਗਏ ਹਨ। ਅਪਾਹਜਾਂ ਅਤੇ ਔਰਤਾਂ ਲਈ ਵੱਖਰੇ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਬੱਸੀ ਦੀ ਮੌਤ ਕਾਰਨ ਖਾਲੀ ਹੋਈ ਸੀ।

Read More:  ਚੋਣ ਕਮਿਸ਼ਨ ਵੱਲੋਂ ਓਪੀਨੀਅਨ ਪੋਲ ਨੂੰ ਲੈ ਕੇ ਸਖ਼ਤ ਚੇਤਾਵਨੀ

Scroll to Top