July 7, 2024 11:06 am
arrest

ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦਾ ਮੁੱਖ ਮੁਲਜ਼ਮ ਐੱਨਆਈਏ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ 02 ਦਸੰਬਰ 2022: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ (Ludhiana Court complex) ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਐੱਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਐੱਨਆਈਏ ਨੇ ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਵੀ ਘੋਸ਼ਿਤ ਕੀਤਾ ਸੀ। ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਇਸਦੇ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ| ਦੱਸ ਦੇਈਏ ਕਿ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਪਿੰਡ ਮੇਂਦੀਕਲਾ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਜਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ ਸਨ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐੱਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਧਮਾਕੇ ਦੇ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ, ਉਸ ਤੋਂ ਬਾਅਦ ਜਾਂਚ ਏਜੰਸੀਆਂ ਲਗਾਤਰ ਦੋਸ਼ੀਆਂ ਖ਼ਿਲਾਫ ਕਾਰਵਾਈ ਕਰ ਰਹੀ ਹੈ ।