Ravneet Singh Bittu

ਲੁਧਿਆਣਾ ਅਦਾਲਤ ਨੇ MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਕਈ ਕਾਂਗਰਸੀ ਆਗੂਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 5 ਮਾਰਚ 2024: ਪੰਜਾਬ ਵਿੱਚ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (MP Ravneet Bittu) ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ । ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਲੁਧਿਆਣਾ ਦੇ ਨਗਰ ਨਿਗਮ ਦਫ਼ਤਰ ਨੂੰ ਜਿੰਦਰਾ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ। ਇਸ ਤੋਂ ਇਲਾਵਾ ਕਾਂਗਰਸੀ ਆਗੂਆਂ ਵਲੋਂ ਅਦਾਲਤ ਵਿਚ ਦਾਇਰ ਕੀਤੀ ਜ਼ਮਾਨਤ ਸਬੰਧੀ ਸੁਣਵਾਈ ਭਲਕੇ ਹੋਵੇਗੀ ਹੈ।

ਜਿਕਰਯੋਗ ਹੈ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ Ravneet Singh Bittu) ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਜਿੰਦਰਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਰਵਨੀਤ ਸਿੰਘ ਸਮੇਤ ਕਈ ਕਾਂਗਰਸੀ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ |

ਇਸ ਸੰਬੰਧੀ ਐਡਵੋਕੇਟ ਜੇ.ਐਸ. ਸਿੱਬਲ ਦੇ ਮੁਤਾਬਕ ਪੁਲਿਸ ਨੇ ਮਾਮਲੇ ਵਿਚ ਧਾਰਾ 41 ਦੀ ਪਾਲਣਾ ਨਹੀਂ ਕੀਤੀ। ਜਿਨ੍ਹਾਂ ਨੇ ਅੱਜ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਸੁਪਰੀਮ ਕੋਰਟ ਦਾ ਵਿਚਾਰ ਹੈ ਕਿ ਅਜਿਹੇ ਮਾਮਲਿਆਂ ਵਿਚ ਸਿੱਧੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਸਕਦੀ। ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੁਡੀਸ਼ੀਅਲ ਰਿਮਾਂਡ ਦੀ ਮੰਗ ਕੀਤੀ। ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Scroll to Top