ਲੁਧਿਆਣਾ , 28 ਨਵੰਬਰ 2024: ਲੁਧਿਆਣਾ (Ludhiana) ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਬੀ.ਐੱਸ.ਸੀ. ਦੇ ਚੌਥੇ ਸਾਲ ਦੀ ਵਿਦਿਆਰਥਣ ਨਾਲ ਕੁਝ ਵਿਅਕਤੀਆਂ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਛੇੜਛਾੜ ਕਰਨ ਵਾਲੇ ਵਿਅਕਤੀ ਬਾਹਰ ਦੇ ਸਨ | ਘਟਣ ਅਤੋਂ ਬਾਅਦ ਕੈਂਪਸ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ |
ਦੋਸ਼ ਲਗਾਏ ਜਾ ਰਹੇ ਹਨ ਕਿ ਮਾਮਲੇ ਨੂੰ ਕਥਿਤ ਤੌਰ ‘ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਵਿਦਿਆਰਥੀਆਂ ਦੀ ਮੰਗ ਹੈ ਕਿ ਵਿਦਿਆਰਥਣਾਂ ਨੂੰ ਸੁਰੱਖਿਆ ਦਿੱਤੀ ਜਾਵੇ ਅਤੇ ਪੁਲਿਸ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ ਦਰਜ ਕਰੇ।
ਦੱਸਿਆ ਜਾ ਰਿਹਾ ਹੈ ਘਟਨਾ ਦੌਰਾਨ ਵਿਦਿਆਰਥਣ ਨੇ ਕਿਸੇ ਤਰ੍ਹਾਂ ਆਪਣੇ ਅੱਪ ਨੂੰ ਬਚਾ ਲਿਆ | ਜਾਣਕਾਰੀ ਮੁਤਾਬਕ ਉਕਤ ਵਿਅਕਤੀ ਕਾਰ ‘ਚ ਦਾਖਲ ਹੋਏ ਅਤੇ ਕੁਝ ਮਿੰਟਾਂ ‘ਚ ਹੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਥਾਣਾ ਜੋਧਾਂ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ ਹਨ। ਫਿਲਹਾਲ ਪੁਲਿਸ (Ludhiana) ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ |