July 7, 2024 5:04 pm
Rape

ਲੁਧਿਆਣਾ: ਨਾਬਾਲਗ ਬੱਚੀ ਨਾਲ ਬਲਾਤਕਾਰ ਮਾਮਲੇ ‘ਚ ਉਮਰ ਕੈਦ ਦੀ ਸਜ਼ਾ, 25 ਸਾਲ ਤੱਕ ਨਹੀਂ ਮਿਲੇਗੀ ਪੈਰੋਲ

ਚੰਡੀਗੜ੍ਹ, 19 ਜੁਲਾਈ 2023: ਲੁਧਿਆਣਾ ਦੀ ਫਾਸਟ ਟ੍ਰੈਕ ਸਪੈਸ਼ਲ ਕੋਰਟ ਨੇ ਨਾਬਾਲਗ ਨਾਲ ਬਲਾਤਕਾਰ (Rape) ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਦੋਸ਼ੀ ਨੂੰ 25 ਸਾਲ ਤੱਕ ਪੈਰੋਲ ਨਹੀਂ ਮਿਲ ਸਕੇਗੀ। ਮੁਲਜ਼ਮ ਦੀ ਪਛਾਣ ਈਸ਼ਵਰ ਵਿਸ਼ਵਕਰਮਾ ਉਰਫ਼ ਗੋਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਵੇਲੇ ਬੱਚੀ ਦੀ ਉਮਰ 8 ਸਾਲ ਦੀ ਸੀ |

ਸਾਲ 2020 ਵਿੱਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਉਨ੍ਹਾਂ ਦੀਆਂ 3 ਕੁੜੀਆਂ ਅਤੇ 1 ਮੁੰਡਾ ਹੈ। ਉਹ ਆਪਣੀ ਪਤਨੀ ਨਾਲ ਇਲਾਕੇ ‘ਚ ਸਬਜ਼ੀ ਵੇਚ ਰਿਹਾ ਸੀ। ਕੁਝ ਸਮੇਂ ਬਾਅਦ ਵੱਡੀ ਬੇਟੀ ਨੇ ਉਸ ਨੂੰ ਦੱਸਿਆ ਕਿ ਉਸਦੀ ਕੁੜੀ ਦਾ ਪਤਾ ਨਹੀਂ ਲੱਗ ਸਕਿਆ। ਕਾਫ਼ੀ ਦੇਰ ਤੱਕ ਜਦੋਂ ਉਹ ਵਾਪਸ ਨਾ ਆਈ ਤਾਂ ਉਸਦੀ ਭਾਲ ਸ਼ੁਰੂ ਕੀਤੀ ਗਈ।

ਜਿਵੇਂ ਹੀ ਉਹ ਵੇਹੜੇ ‘ਚ ਈਸ਼ਵਰ ਵਿਸ਼ਵਕਰਮਾ ਉਰਫ ਗੋਰਾ ਦੇ ਕਮਰੇ ਦੇ ਬਾਹਰ ਪਹੁੰਚਿਆ ਤਾਂ ਉਸ ਨੂੰ ਬੱਚੀ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ, ਇਸ ਤੋਂ ਬਾਅਦ ਜਦੋਂ ਉਸ ਨੇ ਦਰਵਾਜ਼ਾ ਤੋੜਿਆ ਤਾਂ ਲੜਕੀ ਕਮਰੇ ‘ਚ ਜ਼ਮੀਨ ‘ਤੇ ਪਈ ਸੀ। ਇਸ ਤੋਂ ਬਾਅਦ ਗੋਰਾ ਉਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲਿਸ ਮੁਤਾਬਕ ਗੋਰਾ ਨੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ 1 ਅਕਤੂਬਰ 2020 ਨੂੰ ਸਮਰਾਲਾ ਚੌਕ ਤੋਂ ਗ੍ਰਿਫ਼ਤਾਰ ਕਰ ਲਿਆ ਸੀ । ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ ।